ਕੁਲਵਿੰਦਰ ਸਿੰਘ ਰਾਏ, ਖੰਨਾ : ਸਰਕਾਰੀ ਮਿਡਲ ਸਮਾਰਟ ਸਕੂਲ ਕੌੜੀ ਵਿਖੇ ਮਾਪੇ

ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਤੇ ਸਕੂਲ ਦੀਆਂ ਸਰਗਰਮੀਆਂ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਦੌਰਾਨ ਲਾਇਬੇ੍ਰਰੀ ਇੰਚਾਰਜ ਅਨਮੋਲ ਸੂਦ ਦੀ ਅਗਵਾਈ ‘ਚ ਕਿਤਾਬਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਅਨਮੋਲ ਸੂਦ ਨੇ ਪੁਸਤਕਾਂ ਦੇ ਵਿਸ਼ੇਸ਼ ਸੰਗ੍ਹਿ ਦੁਆਰਾ ਇਸ ਸਮੇਂ ਨੂੰ ਉਨ੍ਹਾਂ ਲਈ ਅਹਿਮ ਬਣਾਇਆ। ਉਨ੍ਹਾਂ ਕਿਹਾ ਸਕੂਲ ਲਾਇਬੇ੍ਰਰੀ ‘ਚ ਵੱਖ-ਵੱਖ ਵਿਸ਼ਿਆਂ ‘ਤੇ ਪੁਸਤਕਾਂ ਦਾ ਭੰਡਾਰ ਹੋਣਾ ਅਹਿਮ ਮਾਨਤਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਮਾਪਿਆਂ ਲਈ ਇੱਕ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ, ਜਿਸ ‘ਚ ਵੱਖ-ਵੱਖ ਵਿਸ਼ਿਆਂ ਤੇ ਵਿਚਾਰਾਂ ‘ਤੇ ਵਧੀਆ ਕਿਤਾਬਾਂ ਦੀ ਚੋਣ ਕੀਤੀ ਗਈ ਸੀ।

ਉਨ੍ਹਾਂ ਪ੍ਰਦਰਸ਼ਿਤ ਕੀਤੀਆਂ ਕਿਤਾਬਾਂ ਲਈ ਮਾਪਿਆਂ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ‘ਚ ਸਰਗਰਮੀ ਨਾਲ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਨੀਲਮ ਰਾਣੀ, ਜਰਨੈਲ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।