Skip to content
Thursday, October 29, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ

By Admin Published 2 min read

ਪੰਚਕੂਲਾ-400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ‘ਚ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਜੱਜ ਕਪਿਲ ਰਾਠੀ ਦੀ ਅਦਾਲਤ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਵਲੋਂ ਰਾਮ ਰਹੀਮ, ਡਾਕਟਰ ਪੰਕਜ ਗਰਗ ਤੇ ਡਾਕਟਰ ਮੋਹਿੰਦਰ ਖ਼ਿਲਾਫ਼ ਸੰਮਨ ਜਾਰੀ ਕੀਤੇ ਗਏ ਅਤੇ ਉਨ੍ਹਾਂ ਨੂੰ 28 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ। ਇਸ ਮਾਮਲੇ ‘ਚ ਸਿਰਸਾ ਡੇਰਾ ਮੁਖੀ ਅਤੇ ਡਾਕਟਰ ਮੋਹਿੰਦਰ ਇੰਸਾਂ ਜੇਲ੍ਹ ਵਿਚ ਹਨ, ਜਦੋਂ ਕਿ ਡਾਕਟਰ ਪੰਕਜ ਗਰਗ ਦੀ ਹਾਲੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕੀ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਫਰਵਰੀ ਨੂੰ ਹੋਵੇਗੀ ਅਤੇ ਇਸ ਦੌਰਾਨ ਰਾਮ ਰਹੀਮ ਅਤੇ ਡਾਕਟਰ ਮੋਹਿੰਦਰ ਇੰਸਾਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਸਾਧਵੀਆਂ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਖ਼ਿਲਾਫ਼ ਸੀ. ਬੀ. ਆਈ. ਨੇ ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਵਿਚ ਪੰਚਕੂਲਾ ਸੀ. ਬੀ. ਆਈ. ਦੀ ਸਪੈਸ਼ਲ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ 1 ਫਰਵਰੀ ਨੂੰ ਰਾਮ ਰਹੀਮ ਦੇ ਨਾਲ-ਨਾਲ ਦੋ ਡਾਕਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਅਤੇ 5 ਫਰਵਰੀ ਨੂੰ ਸੀ. ਬੀ. ਆਈ. ਨੇ ਮਾਮਲੇ ਨਾਲ ਸਬੰਧਿਤ ਬਾਕੀ ਦੇ ਕਾਗ਼ਜ਼ ਅਦਾਲਤ ਵਿਚ ਪੇਸ਼ ਕਰ ਦਿੱਤੇ। ਜ਼ਿਕਰਯੋਗ ਹੈ ਕਿ ਸਾਧੂਆਂ ਦੀ ਸ਼ਿਕਾਇਤ ਉੱਤੇ ਨਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਤਹਿਤ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤਹਿਤ ਹਾਈਕੋਰਟ ਦੇ ਸਖ਼ਤ ਆਦੇਸ਼ਾਂ ਦੀ ਪਾਲਣਾ ਕਰਦਿਆਂ ਸੀ. ਬੀ. ਆਈ. ਵਲੋਂ ਰਾਮ ਰਹੀਮ ਤੇ ਦੋ ਡਾਕਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਦੂਜੇ ਪਾਸੇ 25 ਅਗਸਤ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਵੀ ਐਸ. ਆਈ. ਟੀ. ਰਾਮ ਰਹੀਮ ਤੋਂ ਜਾਂਚ ਕਰੇਗੀ, ਕਿਉਂਕਿ ਪੁਲਿਸ ਦਾ ਮੰਨਣਾ ਹੈ ਕਿ ਅਜਿਹਾ ਨਹੀਂ ਹੋ ਸਕਦਾ ਕਿ ਰਾਮ ਰਹੀਮ ਨੂੰ ਇਸ ਮਾਮਲੇ ਦੀ ਜਾਣਕਾਰੀ ਨਾ ਹੋਵੇ। ਇਸ ਤੋਂ ਇਲਾਵਾ ਰਾਮ ਰਹੀਮ ਦੇ ਖ਼ਿਲਾਫ਼ ਡੇਰਾ ਪ੍ਰਬੰਧਕ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਦੋ ਮਾਮਲੇ ਵੀ ਸੀ. ਬੀ. ਆਈ. ਅਦਾਲਤ ਵਿਚ ਚੱਲ ਰਹੇ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp