ਸ਼ਿਕਾਗੋ, : ਮੁੰਬਈ ਵਿਚ ਹੋਏ 26/11 ਦੇ ਹਮਲਿਆਂ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਸ਼ਿਕਾਗੋ ਦੀ ਫੈਡਰਲ ਜੇਲ੍ਹ ਵਿਚ 35 ਸਾਲ ਦੀ ਸਜ਼ਾ ਕੱਟ ਰਹੇ ਪਾਕਿਸਤਾਨੀ ਮੂਲ ਦੇ ਅਮਰੀਕੀ ਅੱਤਵਾਦੀ ਡੇਵਿਡ ਹੇਡਲੀ ‘ਤੇ ਜਾਨ ਲੇਵਾ ਹਮਲਾ ਹੋਇਆ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਹੇਡਲੀ ਇਸ ਸਮੇਂ ਆਈਸੀਯੂ ਵਿਚ ਭਰਤੀ ਹੈ ਅਤੇ ਜ਼ਿੰਦਗੀ ਅਤੇ ਮੌਤ ਦੇ ਵਿਚ ਜੂਝ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹੇਡਲੀ ‘ਤੇ ਉਸ ਦੀ ਹੀ ਜੇਲ੍ਹ ਦੇ ਦੋ ਸਾਥੀਆਂ ਨੇ ਹਮਲਾ ਕਰ ਦਿੱਤਾ ਸੀ।ਮੀਡੀਆ ਰਿਪੋਰਟਾਂ ਵਿਚ ਦੱਸਿਆ ਗਿਆ ਕਿ 8 ਜੁਲਾਈ ਨੂੰ ਹੇਡਲੀ ‘ਤੇ ਹਮਲਾ ਕੀਤਾ ਗਿਆ ਸੀ। ਹੇਡਲੀ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਅਤੇ ਇਸਲਾਮੀ ਅੱਤਵਾਦੀ ਸੰਗਠਨਾਂ ਦੇ ਵਿਚ ਡਬਲ ਏਜੰਟ ਦੇ ਤੌਰ ‘ਤੇ ਕੰਮ ਕਰ ਰਿਹਾ ਸੀ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

