ਮੁੱਖ ਮੰਤਰੀ ਅੱਜ ਨਵਜੋਤ ਸਿੱਧੂ ‘ਤੇ ਲੈ ਸਕਦੇ ਹਨ ਫੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਸਤੀਫ਼ੇ ‘ਤੇ ਫੈਸਲਾ ਲੈ ਸਕਦੇ ਹਨ। ਕੈਪਟਨ ਨੇ ਕੁਝ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨ ਉਪਰੰਤ ਬੁੱਧਵਾਰ ਦਿੱਲੀ ਤੋਂ ਚੰਡੀਗੜ੍ਹ ਪਰਤ ਆਉਣਗੇ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਬੁੱਧਵਾਰ ਹੀ ਮੁੱਖ ਮੰਤਰੀ ਸਿੱਧੂ ਦੇ ਅਸਤੀਫੇ ‘ਤੇ ਕੋਈ ਫੈਸਲਾ ਲੈ ਸਕਦੇ ਹਨ। ਖਬਰਾਂ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੈਂ ਸਿੱਧੂ ਦੇ ਅਸਤੀਫ਼ੇ ਬਾਰੇ ਫੈਸਲਾ ਭਲਕੇ ਚੰਡੀਗੜ੍ਹ ਪਰਤਣ ਮਗਰੋਂ ਕਰਾਂਗਾ। ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਮੈਨੂੰ ਅਸਤੀਫ਼ੇ ਦੇ ਵਿਸ਼ਾ-ਵਸਤੂ ‘ਤੇ ਨਜ਼ਰਸਾਨੀ ਕਰਨੀ ਹੋਵੇਗੀ।  ਸਿੱਧੂ ਦੇ ਅਸਤੀਫ਼ੇ ਦਾ ਅਸਿੱਧਾ ਹਵਾਲਾ ਦਿੰਦਿਆਂ ਕੈਪਟਨ ਨੇ ਕਿਹਾ, ‘ਹਾਲ ਦੀ ਘੜੀ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ।’ ਯਾਦ ਰਹੇ ਕਿ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਕੈਬਨਿਟ ਵਿਚਲੇ ਮੰਤਰੀਆਂ ਦੇ ਮਹਿਕਮਿਆਂ ‘ਚ ਕੀਤੇ ਫੇਰਬਦਲ ਮਗਰੋਂ ਸਿੱਧੂ ਨੂੰ ਸਥਾਨਕ ਸਰਕਾਰਾਂ ਵਿਭਾਗ ਤੋਂ ਲਾਂਭੇ ਕਰ ਕੇ ਬਿਜਲੀ ਮੰਤਰਾਲਾ ਦਿੱਤਾ ਗਿਆ ਸੀ ਪਰ ਸਿੱਧੂ ਨੇ ਨਵੇਂ ਮਹਿਕਮੇ ਦਾ ਚਾਰਜ ਲੈਣ ਦੀ ਥਾਂ ਮਹੀਨੇ ਦੀ ਉਡੀਕ ਮਗਰੋਂ ਲੰਘੇ ਦਿਨੀਂ ਕੈਬਨਿਟ ‘ਚੋਂ ਹੀ ਅਸਤੀਫ਼ਾ ਦੇ ਦਿੱਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.