Ad-Time-For-Vacation.png

ਮੈਂ ਇਕ ਵਾਰ ਨਹੀਂ 1000 ਵਾਰ ਕਹਾਂਗਾ ਮਜੀਠੀਆ ਡਰੱਗ ਮਾਫੀਆ : ਖਹਿਰਾ

ਚੰਡੀਗੜ੍ਹ : ਕੇਜਰੀਵਾਲ ਵਲੋਂ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਤੋਂ ਬਾਅਦ ‘ਆਪ’ ਦੀ ਪੰਜਾਬ ਇਕਾਈ ਵਿਚ ਖਲਬਲੀ ਮਚ ਗਈ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫੀ ਮੰਗੇ ਜਾਣ ਦੇ ਫੈਸਲੇ ‘ਤੇ ਸਹਿਮਤ ਨਹੀਂ ਹਨ ਅਤੇ ਕੇਜਰੀਵਾਲ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਇਸ ਬਾਰੇ ਸਾਡੇ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਇਕ ਵਾਰ ਨਹੀਂ ਸਗੋਂ 1000 ਵਾਰ ਕਹਿਣਗੇ ਕਿ ਮਜੀਠੀਆ ਡਰੱਗ ਮਾਫੀਆ ਦਾ ਸਰਗਨਾ ਹੈ ਅਤੇ ਮਜੀਠੀਆ ਖਿਲਾਫ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ।
ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਖੁੱਲ੍ਹੇ ਤੌਰ ‘ਤੇ ਸਾਹਮਣੇ ਆ ਕੇ ਮਜੀਠੀਆ ਖਿਲਾਫ ਦੋਸ਼ ਲਗਾਏ ਸਨ। ਕੇਜਰੀਵਾਲ ਦੇ ਨਾਲ ਹਜ਼ਾਰਾਂ ਲੋਕ ਖੜ੍ਹੇ ਹੋਏ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਐੱਸ. ਟੀ. ਐੱਫ. ਨੇ ਦੋਬਾਰਾ ਅਦਾਲਤ ਵਿਚ ਕਿਹਾ ਕਿ ਉਨ੍ਹਾਂ ਕੋਲ ਮਜੀਠੀਆ ਖਿਲਾਫ ਪੁਖਤਾ ਸਬੂਤ ਹਨ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਪਰ ਇਸ ਦਰਮਿਆਨ ਕੇਜਰੀਵਾਲ ਦਾ ਮਜੀਠੀਆ ਤੋਂ ਮੁਆਫੀ ਮੰਗਣਾ ਅਤਿ ਦੁਖਦਾਈ ਹੈ। ਇੰਝ ਲੱਗ ਰਿਹਾ ਹੈ ਕਿ ਉਨ੍ਹਾਂ ਮਾਨਸਿਕ ਕਮਜ਼ੋਰੀ ਦੇ ਚੱਲਦੇ ਮੁਆਫੀ ਮੰਗੀ ਹੈ। ਖਹਿਰਾ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਜਿਹੜਾ ਵੀ ਫੈਸਲਾ ਲਿਆ ਜਾਵੇਗਾ ਉਹ ਪੰਜਾਬ ਦੇ ਹੱਕ ਵਿਚ ਲਿਆ ਜਾਵੇਗਾ। ਨਾਲ ਹੀ ਭਗਵੰਤ ਮਾਨ ਦੇ ਅਸਤੀਫੇ ‘ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ‘ਤੇ ਫੈਸਲਾ ਸ਼ੁੱਕਰਵਾਰ ਸ਼ਾਮ 4 ਵਜੇ ਲਿਆ ਜਾਵੇਗਾ।
ਅੱਗੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਦਾ ਇਕ ਸਾਲ ਪੂਰਾ ਹੋਣ ‘ਤੇ ਕਾਂਗਰਸ ਨੇ ਸਿਵਾਏ ਧੋਖੇ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿਰਫ ਇਕ ਸਾਲ ਦੇ ਵਕਫੇ ਅੰਦਰ ਪੰਜਾਬ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ ਹਨ। ਕੈਪਟਨ ਨੇ ਹੱਥ ਵਿਚ ਗੁਟਕਾ ਸਾਹਿਬ ਚੁੱਕ ਕੇ ਸਹੁੰ ਖਾਧੀ ਸੀ ਕਿ ਨਸ਼ਾ ਖਤਮ ਕਰਾਂਗਾ ਪਰ ਇਕ ਸਾਲ ਹੋਣ ਦੇ ਬਾਵਜੂਦ ਵੀ ਹਾਲਾਤ ਜਿਉਂ ਦੇ ਤਿਉਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.