Ad-Time-For-Vacation.png

ਮੈਂ ਪੀ.ਐੱਮ. ਮੋਦੀ ਤੇ ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਾ ਹਾਂ:ਰਾਹੁਲ ਗਾਂਧੀ

ਨਵੀਂ ਦਿੱਲੀ—ਲੋਕ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਦੇ ਖਰਾਬ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਲਈ। ਇਹੀ ਨਹੀਂ ਰਾਹੁਲ ਨੇ ਨਤੀਜੇ ਐਲਾਨ ਹੋਣ ਤੋਂ ਪਹਿਲਾਂ ਹੀ ਆਪਣੇ ਰਵਾਇਤੀ ਗੜ੍ਹ ਅਮੇਠੀ ‘ਚ ਹਾਰ ਨੂੰ ਸਵੀਕਾਰ ਕਰਦੇ ਹੋਏ ਸਮਰਿਤੀ ਨੂੰ ਜਿੱਤ ਦੀ ਵਧਾਈ ਦਿੱਤੀ। ਰਾਹੁਲ ਨੇ ਕਿਹਾ,”ਇਹ 2 ਵਿਚਾਰਧਾਰਾਵਾਂ ਦੀ ਲੜਾਈ ਹੈ। ਅਸੀਂ 2 ਵੱਖ-ਵੱਖ ਸੋਚ ਹਾਂ ਪਰ ਇਹ ਮੰਨਣਾ ਪਵੇਗਾ ਕਿ ਇਨ੍ਹਾਂ ਚੋਣਾਂ ‘ਚ ਨਰਿੰਦਰ ਮੋਦੀ ਅਤੇ ਭਾਜਪਾ ਜਿੱਤੇ ਹਨ। ਮੈਂ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਇਸ ਦੇ ਨਾਲ ਹੀ ਰਾਹੁਲ ਨੇ ਨਤੀਜਿਆਂ ਨੂੰ ਲੈ ਕੇ ਕਿਸੇ ਤਰ੍ਹਾਂ ਸਵਾਲ ਚੁੱਕਣ ਤੋਂ ਇਨਕਾਰ ਕਰਦੇ ਹੋਏ ਕਿਹਾ,”ਮੈਂ ਦੇਸ਼ ਦੇ ਲੋਕਾਂ ਦੇ ਫੈਸਲੇ ‘ਤੇ ਕਿਸ ਤਰ੍ਹਾਂ ਦਾ ਸਵਾਲ ਨਹੀਂ ਚੁੱਕਣਾ ਚਾਹੁੰਦਾ ਹਾਂ ਅਤੇ ਮੈਂ ਜਨਾਦੇਸ਼ ਦਾ ਪੂਰਾ ਸਨਮਾਨ ਕਰਦਾ ਹਾਂ।” ਬੇਰੋਜ਼ਗਾਰੀ ਅਤੇ ਅਰਥ ਵਿਵਸਥਾ ਵਰਗੇ ਮੁੱਦਿਆਂ ਨੂੰ ਤਰਜੀਹ ਦੇਣ ਨੂੰ ਗਲਤੀ ਦੇ ਸਵਾਲ ‘ਤੇ ਰਾਹੁਲ ਨੇ ਕਿਹਾ ਕਿ ਅੱਜ ਮੈਂ ਇਹ ਨਹੀਂ ਕਹਿਣਾ ਚਾਹੁੰਦਾ ਹਾਂ। ਇਹ ਇਸ ਗੱਲ ਦਾ ਸਮਾਂ ਨਹੀਂ ਹੈ।”
ਹਾਰ ਦੀ ਜ਼ਿੰਮੇਵਾਰੀ ਨੂੰ ਲੈ ਕੇ ਸਵਾਲ ਪੁੱਛਣ ‘ਤੇ ਰਾਹੁਲ ਨੇ ਕਿਹਾ ਕਿ ਇਸ ਦੀ 100 ਫੀਸਦੀ ਜ਼ਿੰਮੇਵਾਰੀ ਮੈਂ ਲੈਂਦਾ ਹਾਂ। ਰਾਹੁਲ ਨੇ ਕਾਂਗਰਸ ਦੀ ਰਾਜਨੀਤੀ ਨੂੰ ਪੋਜੀਟਿਵ ਕਰਾਰ ਦਿੰਦੇ ਹੋਏ ਕਿਹਾ ਕਿ ਬਹੁਤ ਲੰਬਾ ਕੈਂਪੇਨ ਸੀ ਅਤੇ ਮੈਂ ਇਕ ਲਾਈਨ ਰੱਖੀ ਸੀ ਕਿ ਮੇਰੇ ਉੱਪਰ ਜੋ ਵੀ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਜਾਵੇ, ਮੈਂ ਪਿਆਰ ਨਾਲ ਜਵਾਬ ਦੇਵਾਂਗਾ। ਭਾਵੇਂ ਕੁਝ ਵੀ ਹੋ ਜਾਵੇ, ਮੈਂ ਜਵਾਬ ‘ਚ ਪਿਆਰ ਨਾਲ ਹੀ ਬੋਲਾਂਗਾ।
ਰਾਹੁਲ ਨੇ ਕਿਹਾ,”ਅੱਜ ਫੈਸਲੇ ਦਾ ਦਿਨ ਹੈ। ਮੈਂ ਇਸ ਫੈਸਲੇ ਨੂੰ ਕੋਈ ਰੰਗ ਨਹੀਂ ਦੇਣਾ ਚਾਹੁੰਦਾ। ਅੱਜ ਕੋਈ ਫਰਕ ਨਹੀਂ ਪੈਂਦਾ ਕਿ ਮੈਂ ਇਸ ਪਿੱਛੇ ਕੀ ਕਾਰਨ ਮੰਨਦਾ ਹਾਂ। ਫੈਸਲਾ ਹੈ ਕਿ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ।” ਉਨ੍ਹਾਂ ਨੇ ਕਿਹਾ ਕਿ ਅਮੇਠੀ ‘ਚ ਸਮਰਿਤੀ ਇਰਾਨੀ ਜੀ ਜਿੱਤੀ ਹੈ। ਮੈਂ ਚਾਹਾਂਗਾ ਕਿ ਸਮਰਿਤੀ ਜੀ ਬਹੁਤ ਪਿਆਰ ਨਾਲ ਅਮੇਠੀ ਦੀ ਦੇਖਭਾਲ ਕਰੇ। ਉਨ੍ਹਾਂ ਨੂੰ ਜਿੱਤ ਲਈ ਵਧਾਈ।”

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.