Ad-Time-For-Vacation.png

ਮੈਕਸੀਕੋ ਦੇ ਆਸ-ਪਾਸ ਕੰਧ ਬਣਾਏਗਾ ਟਰੰਪ, ਜਾਣੋ ਖਰਚਾ ਕੌਣ ਦੇਵੇਗਾ

ਵਾਸ਼ਿੰਗਟਨ— ਅਮਰੀਕੀ ਰਾਸ਼ਟਰਪਤੀ ਉਮੀਦਵਾਰ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਮੈਕਸੀਕੋ ਦੇ ਆਸ-ਪਾਸ ਕੰਧ ਬਣਾਉਣਗੇ ਪਰ ਇਸ ਦਾ ਖਰਚਾ ਕੌਣ ਚੁੱਕੇਗਾ, ਇਸ ਬਾਰੇ ਕੁਝ ਵੀ ਦੱਸਣ ਤੋਂ ਉਹ ਬਚ ਰਹੇ ਹਨ। ਡੋਨਾਲਡ ਟਰੰਪ ਨੇ ਕੱਲ੍ਹ ਮੈਕਸੀਕੋ ਦੇ ਆਪਣੇ ਦੌਰੇ ਦੌਰਾਨ ਉੱਥੋਂ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਤਾਂ ਮੈਕਸੀਕੋ ਦੀ ਕੰਧ ਮੁੱਖ ਵਿਸ਼ਾ ਰਿਹਾ। ਇਸ ਦੌਰਾਨ ਟਰੰਪ ਨੇ ਕੰਧ ਦੇ ਨਿਰਮਾਣ ‘ਤੇ ਆਉਣ ਵਾਲੇ ਖਰਚੇ ਦੇ ਭੁਗਤਾਨ ਬਾਰੇ ਚਰਚਾ ਨਹੀਂ ਕੀਤੀ। ਟਰੰਪ ਨੇ ਮੈਕਸੀਕੋ ਦੇ ਰਾਸ਼ਟਰਪਤੀ ਐਨਰਿਕ ਪੇਨਾ ਨੀਟੋ ਨਾਲ ਮੁਲਾਕਾਤ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੰਧ ‘ਤੇ ਆਉਣ ਵਾਲੇ ਖਰਚੇ ‘ਤੇ ਚਰਚਾ ਬਾਅਦ ਵਿਚ ਕੀਤੀ ਜਾਵੇਗੀ। ਹਾਲਾਂਕਿ ਇਸ ਤੋਂ ਬਾਅਦ ਰਾਸ਼ਟਰਪਤੀ ਨੀਟੋ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਟਰੰਪ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਮੈਕਸੀਕੋ ਇਸ ਕੰਧ ਦੇ ਖਰਚੇ ਦਾ ਭੁਗਤਾਨ ਨਹੀਂ ਕਰੇਗਾ। ਜਦੋਂ ਕਿ ਟਰੰਪ ਆਪਣੀ ਚੋਣ ਮੁਹਿੰਮ ਦੌਰਾਨ ਵਾਅਦਾ ਕਰ ਚੁੱਕੇ ਹਨ ਕਿ ਉਹ ਮੈਕਸੀਕੋ ਤੋਂ ਇਸ ਕੰਧ ਦਾ ਖਰਚਾ ਵਸੂਲਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.