ਕੁਲਵਿੰਦਰ ਸਿੰਘ ਰਾਏ, ਖੰਨਾ : ਸਰਕਾਰੀ ਪ੍ਰਰਾਇਮਰੀ ਸਕੂਲ ਖੰਨਾ-8 ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ‘ਚ ਵਿਦਿਆਰਥੀਆਂ ਦੇ ਮਾਪਿਆਂ ਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਮਿਸ਼ਨ ਸਮਰੱਥ ਬਾਰੇ ਤੇ ਦਾਖਲਾ ਵਧਾਉਣ ਬਾਰੇ ਮਾਪਿਆਂ ਨੂੰ ਦੱਸਿਆ ਗਿਆ। ਬੱਚਿਆਂ ਦੀਆਂ ਅਕਾਦਮਿਕ ਪ੍ਰਰਾਪਤੀਆਂ, ਬੱਚਿਆਂ ਦੇ ਸਰਬਪਖੀ ਵਿਕਾਸ, ਜੀਰੋ ਡਰਾਪ ਆਊਟ, ਵਿਦਿਆਰਥੀਆਂ ਦੀ ਸੌ ਫੀਸਦੀ ਹਾਜ਼ਰੀ ਬਾਰੇ ਮਾਪਿਆਂ ਨਾਲ ਗੱਲਬਾਤ ਹੋਈ।

ਇਸ ਦੇ ਨਾਲ ਹੀ ਬੱਚਿਆਂ ਤੇ ਅਧਿਆਪਕਾਂ ਦੁਆਰਾ ਬਣਾਈ ਟੀਐੱਲਐੱਮ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਨਾਲ ਹੀ ਕਿਤਾਬਾਂ ਦਾ ਲੰਗਰ ਵੀ ਲਗਾਇਆ ਗਿਆ। ਸਕੂਲ ਮੁਖੀ ਸਤਵੀਰ ਸਿੰਘ ਰੌਣੀ ਦੁਆਰਾ ਆਏ ਮਾਪਿਆਂ, ਪਤਵੰਤਿਆਂ ਤੇ ਐੱਸਐੱਮਸੀ ਮੈਂਬਰਾਂ ਨੂੰ ਜੀ ਆਇਆਂ ਕਿਹਾ ਗਿਆ। ਮਾਪਿਆਂ ਨੂੰ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਸਕੂਲ ‘ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਬੱਚਿਆਂ ਦੀ ਸਿੱਖਿਆ ਲਈ ਚੱਲ ਰਹੇ ਪੋ੍ਜੈਕਟਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਅਧਿਆਪਕਾਂ ਦੁਆਰਾ ਮਾਪਿਆਂ ਤੋਂ ਮੈਗਾ ਪੀਟੀ ਦੀ ਫੀਡਬੈਕ ਲਈ ਗਈ। ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਨਾਗਪਾਲ, ਨਵਦੀਪ ਸਿੰਘ, ਪੋ੍ਮਿਲਾ, ਮੀਨੂ, ਕਿਰਨਜੀਤ ਕੌਰ, ਸੁਧਾ ਮਹਿਤਾ, ਅਮਨਦੀਪ ਕੌਰ, ਲੀਨਾ ਕਸ਼ਿਅਪ, ਮੋਨਾ ਸ਼ਰਮਾ, ਹਰਵਿੰਦਰ ਕੌਰ, ਬਲਵੀਰ ਕੌਰ, ਨਰਿੰਦਰ ਕੌਰ, ਮਨੂੰ ਸ਼ਰਮਾ, ਨੀਲਮ ਸਪਨਾ, ਰਾਜਵਿੰਦਰ ਕੌਰ, ਸਰਬਜੀਤ ਕੌਰ, ਕਮਲਜੀਤ ਕੌਰ, ਰਛਪਾਲ ਕੌਰ ਆਦਿ ਹਾਜ਼ਰ ਸਨ।