ਮੋਗਾ: ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ਮੂਲੀਅਤ ਦੇ ਬਾਅਦ, ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਵੀ ਹੁਣ ਡੇਰਾ ਪ੍ਰੇਮੀਆਂ ਦਾ ਹੱਥ ਸਾਹਮਣੇ ਆਇਆ ਹੈ। ਮੋਗਾ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਦੇ ਪ੍ਰੇਮੀਆਂ ਦੀ ਸ਼ਮੂਲੀਅਤ ਬਾਰੇ “ਅਹਿਮ ਸੁਰਾਗ“ ਲੱਭੇ ਹਨ। ਐਸ.ਆਈ.ਟੀ. ਨੇ ਇਹ ਸੁਰਾਗ ਡੇਰਾ ਰਾਜ ਕਮੇਟੀ ਦੇ ਇੱਕ ਮੈਂਬਰ ਪਿਰਥੀ ਸਿੰਘ ਦੀ ਪੁੱਛਗਿੱਛ ਦੌਰਾਨ ਹਾਸਲ ਕੀਤੇ। ਮੋਗਾ ਬੇਅਦਬੀ ਕੇਸ ਵਿੱਚ ਮਿਲੀ ਇਸ ਸਫ਼ਲਤਾ ਬਾਰੇ ਦੱਸਦਿਆਂ ਜਾਂਚ ਨਾਲ ਸੰਬੰਧਿਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਪਰਾਧ ਵਿੱਚ ਸ਼ਾਮਲ ਦੂਜੇ ਡੇਰਾ ਸ਼ਰਧਾਲੂਆਂ ਦੀ ਪਛਾਣ ਕੀਤੀ ਗਈ ਹੈ ਤੇ ਉਹ ਵੀ ਰਾਡਾਰ ‘ਤੇ ਹਨ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


