ਮੋਗਾ ਰੈਲੀ ਦੇ ਮਾਅਨੇ

ਜਨਮ ਦਿਨ ਬਾਦਲ ਦਾ ਪੈਸਾ ਸਰਕਾਰੀ

ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ‘ਪਾਣੀ ਬਚਾਓ-ਪੰਜਾਬ ਬਚਾਓ’ ਦੇ ਬੈਨਰ ਹੇਠ ਮੋਗਾ ਵਿਖੇ ੂੰ ਸਰਕਾਰੀ ਪੱਧਰ ‘ਤੇ ਹੋਇਆ ਸਮਾਗਮ ਅਕਾਲੀ-ਭਾਜਪਾ ਗੱਠਜੋੜ ਦੀ ਸਿਆਸੀ ਰੈਲੀ ਹੋ ਨਿੱਬੜਿਆ।ਪੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਵੀ ਸਰਕਾਰੀ ਖ਼ਰਚੇ ‘ਤੇ ਮਨਾ ਕੇ ਉਨ੍ਹਾਂ ਦੇ ਵਿਅਕਤੀਤਵ ਅਤੇ ਸ਼ਖ਼ਸੀਅਤ ਨੂੰ ਸਿਆਸੀ ਲਾਹੇ ਲਈ ਉਭਾਰਨ ਦੀ ਵੀ ਕੋਈ ਕਸਰ ਨਹੀਂ ਛੱਡੀ।ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਅਤੇ ਵਿਜੈ ਸਾਂਪਲਾ ਤੋਂ ਇਲਾਵਾ ਹੋਰ ਕਿਸੇ ਵੀ ਆਗੂ ਦੀ ਸ਼ਮੂਲੀਅਤ ਨਾ ਹੋਣੀ ਕੁਝ ਸਵਾਲ ਖੜ੍ਹੇ ਕਰਦੀ ਹੈ। ਸਿਆਸੀ ਚਿੰਤਕਾਂ ਅਨੁਸਾਰ ਭਾਜਪਾ ਪਾਣੀਆਂ ਦੇ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਤਰ੍ਹਾਂ ਉਛਾਲਣ ਦੇ ਹੱਕ ਵਿੱਚ ਨਹੀਂ।

ਬਿਨਾਂ ਸ਼ੱਕ, ਇਸ ਸਮਾਗਮ ਦੇ ਪ੍ਰਬੰਧਾਂ ਅਤੇ ਇਸ਼ਤਿਹਾਰਬਾਜ਼ੀ ਉੱਤੇ ਕੀਤਾ ਗਿਆ ਲੱਖਾਂ ਦਾ ਖ਼ਰਚਾ ਸੌੜੇ ਸਿਆਸੀ ਮੰਤਵਾਂ ਲਈ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਦੇ ਤੁੱਲ ਹੈ। ਇੱਕ ਪਾਸੇ ਸਰਕਾਰ ਵੱਲੋਂ ਇਸ ਸਮਾਗਮ ‘ਤੇ ਭਾਰੀ ਖ਼ਰਚਾ ਕੀਤਾ ਗਿਆ, ਦੂਜੇ ਪਾਸੇ ਆਟਾ-ਦਾਲ ਸਕੀਮ ਦੇ ਗ਼ਰੀਬ ਲਾਭਪਾਤਰੀਆਂ ਨੂੰ ਦਾਲ ਦੇਣ ਲਈ ਪਿਛਲੇ ਅੱਠ ਮਹੀਨਿਆਂ ਤੋਂ ਫੰਡ ਮੁਹੱਈਆ ਨਹੀਂ ਕਰਵਾਏ ਗਏ ਜਿਸ ਕਰਕੇ ਉਨ੍ਹਾਂ ਨੂੰ ਰੁੱਖੀ ਰੋਟੀ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਸਮਾਗਮ ਲਈ ਵੱਡੀ ਗਿਣਤੀ ਵਿੱਚ ਸਰਕਾਰੀ ਬੱਸਾਂ ਵਰਤਣ, ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਜ਼ਬਰਦਸਤੀ ਲੈਣ ਦੇ ਤਰੀਕਾਕਾਰ ਨਾਲ ਜਿੱਥੇ ਸੱਤਾਧਾਰੀ ਧਿਰ ਨੇ ਧੌਂਸ ਦਾ ਪ੍ਰਗਟਾਵਾ ਕੀਤਾ ਹੈ,।ਪੰਜਾਬ ਦੇ ਦਰਿਆਈ ਪਾਣੀ ਨੂੰ ਬਚਾਉਣ ਲਈ ਸਰਕਾਰੀ ਤੌਰ ‘ਤੇ ਅਜਿਹਾ ਵੱਡਾ ਜਨਤਕ ਸਮਾਗਮ ਕਰਨਾ ਵੀ ਉਚਿਤ ਨਹੀਂ। ਇਹ ਠੀਕ ਹੈ ਕਿ ਆਪਣੇ ਦਰਿਆਈ ਪਾਣੀਆਂ ਉੱਤੇ ਪੰਜਾਬ ਦਾ ਹੀ ਹੱਕ ਹੈ। ਇਹ ਇੱਕ ਕੌੜੀ ਸਚਾਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੇਤ ਸੂਬੇ ਦੇ ਪ੍ਰਮੁੱਖ ਸਿਆਸੀ ਆਗੂਆਂ ਅਤੇ ਪਾਰਟੀਆਂ ਨੇ ਦਰਿਆਈ ਪਾਣੀਆਂ ਦੇ ਮੁੱਦੇ ਨੂੰ ਭਾਵੁਕ ਅਤੇ ਜਜ਼ਬਾਤੀ ਬਣਾ ਕੇ ਵੋਟਾਂ ਬਟੋਰਨ ਦਾ ਇੱਕ ਜ਼ਰੀਆ ਬਣਾ ਲਿਆ ਹੈ ਜਦੋਂਕਿ ਪਾਣੀਆਂ ਦੀ ਤਾਣੀ ਉਲਝਾਉਣ ਲਈ ਇਹ ਹੀ ਜ਼ਿੰਮੇਵਾਰ ਹਨ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਣੀਆਂ ਦੇ ਮਾਮਲੇ ਸਬੰਧੀ ਨੌਂ ਮਹੀਨੇ ਪਹਿਲਾਂ ਪਾਸ ਕੀਤੇ ਗਏ ਮਤੇ ਦੇ ਵਿਰੋਧ ਵਿੱਚ ਹਰਿਆਣਾ ਦੇ ਜਾਟ ਨੇਤਾਵਾਂ ਨੇ ਹਰਿਆਣਾ ਵਿੱਚੋਂ ਪੰਜਾਬੀਆਂ ਦਾ ਲੰਘਣਾ ਬੰਦ ਕਰ ਦੇਣ ਦੀਆਂ ਧਮਕੀਆਂ ਦੇ ਦਿੱਤੀਆਂ ਸਨ। ਇਹ ਸੰਕੇਤ ਸ਼ੁਭ ਨਹੀਂ ਹਨ, ਇਸ ਸਾਰੇ ਵਰਤਾਰੇ ਅਤੇ ਘਟਨਾਕ੍ਰਮ ਨੂੰ ਮੂਕ ਦਰਸ਼ਕ ਬਣ ਕੇ ਦੇਖਣ ਲਈ ਕੇਂਦਰ ਦੀ ਮੋਦੀ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.