ਪੱਤਰ ਪੇ੍ਰਰਕ, ਖੰਨਾ : ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਲਵਪ੍ਰਰੀਤ ਸਿੰਘ ਪੁੱਤਰ ਪਿਆਰਾ ਸਿੰਘ ਪਿੰਡ ਰਤਨਹੇੜੀ ਦੀ ਸ਼ਿਕਾਇਤ ‘ਤੇ ਸੰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੁਲਿਸ ਕੋਲ ਦਰਜ ਬਿਆਨਾਂ ਰਾਹੀਂ ਲਵਪ੍ਰਰੀਤ ਸਿੰਘ ਦੱਸਿਆ ਕਿ ਉਹ ਪਾਲ ਹੰਡਈ ਖੰਨਾ ਵਿਖੇ ਏਜੰਸੀ ‘ਚ ਬਤੌਰ ਡੈਂਟਰ ਕੰਮ ਕਰਦਾ ਹੈ। ਬੀਤੇ ਦਿਨ ਉਸ ਨੇ ਹਰ ਰੋਜ਼ ਦੀ ਤਰ੍ਹਾਂ ਆਪਣੇ ਕੰਮ ‘ਤੇ ਜਾਣ ਬਾਅਦ ਆਪਣਾ ਮੋਟਰਸਾਈਕਲ ਏਜੰਸੀ ਅੱਗੇ ਬਣੀ ਪਾਰਕਿੰਗ ‘ਚ ਲਗਾ ਦਿੱਤਾ ਸੀ ਤਾਂ ਜਦੋਂ ਉਹ ਆਪਣੀ ਡਿਊਟੀ ਖ਼ਤਮ ਕਰਕੇ ਸ਼ਾਮ ਨੂੰ ਏਜੰਸੀ ਤੋਂ ਬਾਹਰ ਆਇਆ ਤਾਂ ਉਸ ਨੇ ਦੇਖਿਆ ਮੋਟਰਸਾਈਕਲ ਉਥੇ ਨਹੀਂ ਸੀ, ਜੋ ਕਿਸੇ ਵਿਅਕਤੀ ਨੇ ਚੋਰੀ ਕਰ ਲਿਆ ਹੈ, ਜਿਸ ਦੀ ਤਲਾਸ਼ ਕਰਨ ‘ਤੇ ਪਤਾ ਲੱਗਾ ਕਿ ਮੋਟਰਸਾਈਕਲ ਸੰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨੇ ਚੋਰੀ ਕੀਤਾ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


