ਮੋਦੀ ਤੇ ਸ਼ਾਹ ਤੇ ਕਾਂਗਰਸ ਨੇ ਲਾਇਆ ਦੋਸ਼
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤ ਦੀ ਚੋਣ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦੇ ਪਿੱਛੇ ਹਨ।ਰਾਜਧਾਨੀ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ, "ਸਾਡੇ ਕੋਲ ਇਸ ਨੂੰ ਪੂਰੀ ਤਰ੍ਹਾਂ ਸਾਬਤ ਕਰਨ ਲਈ ਕਾਫ਼ੀ ਜਾਣਕਾਰੀ ਹੈ।"



