ਨਵੀਂ ਦਿੱਲੀ — ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਦੋ ਸਾਲ ਤੋਂ ਲਗਾਤਾਰ ਕਹਿ ਰਹੇ ਹਨ ਕਿ ਦੇਸ਼ ਦੇ ਸਾਹਮਣੇ ਬੇਰੋਜ਼ਗਾਰੀ ਸਭ ਤੋਂ ਵੱਡਾ ਸੰਕਟ ਹੈ ਤੇ ਹੁਣ ਇਹੋ ਗੱਲ ਨੋਬਲ ਪੁਰਸਕਾਰ ਜੇਤੂ ਅਮਰੀਕੀ ਅਰਥ ਸ਼ਾਸਤਰੀ ਪਾਲ ਰੁਗਮੈਨ ਵੀ ਕਹਿ ਰਹੇ ਹਨ। ਸ਼੍ਰੀ ਗਾਂਧੀ ਨੇ ਅੱਜ ਟਵੀਟ ਕੀਤਾ ”ਨੋਬਲ ਪੁਰਸਕਾਰ ਨਾਲ ਸਨਮਾਨਿਤ ਅਰਥ ਸ਼ਾਸਤਰੀ ਪਾਲ ਰੁਗਮੈਨ ਨੇ ਸਾਡੀ ਉਸ ਗੱਲ ‘ਤੇ ਮੋਹਰ ਲਗਾਈ ਹੈ ਜੋ ਅਸੀਂ ਪਿਛਲੇ 2 ਸਾਲਾਂ ਤੋਂ ਕਹਿ ਰਹੇ ਹਾਂ।”
ਬੇਰੋਜ਼ਗਾਰੀ ਦੇਸ਼ ਦੇ ਸਾਹਮਣੇ ਸਭ ਤੋਂ ਵੱਡਾ ਸੰਕਟ ਹੈ। ਮੰਦੇਭਾਗਾਂ ਨਾਲ ਸਾਡੇ ਪ੍ਰਧਾਨ ਮੰਤਰੀ ਅਜਿਹੇ ਹਨ ਜੋ ਗੱਲ ਮੰਨਦੇ ਨਹੀਂ ਹਨ। ਉਨ੍ਹਾਂ ਦੇ ‘ਅੱਛੇ ਦਿਨ’ ਡਰਾਉਣੇ ਲੱਗਦੇ ਹਨ। ਸ਼੍ਰੀ ਰੁਗਮੈਨ ਨੇ ਕਿਹਾ ਹੈ ਕਿ ਭਾਰਤ ‘ਚ ਬੇਰੋਜ਼ਗਾਰੀ ਸਭ ਤੋਂ ਵੱਡਾ ਸੰਕਟ ਖੜ੍ਹਾ ਕਰੇਗੀ ਜੇਕਰ ਰੋਜ਼ਗਾਰ ਦੇ ਮੌਕੇ ਮੁਹੱਈਆ ਨਹੀਂ ਕਰਵਾਏ ਜਾਂਦੇ ਹਨ। ਸਾਲ 2008 ‘ਚ ਅਰਥ ਸ਼ਾਸਤਰ ਲਈ ਨੋਬਲ ਪੁਰਸਕਾਰ ਹਾਸਲ ਕਰਨ ਵਾਲੇ ਅਰਥ ਸ਼ਾਸਤਰੀ ਰੁਗਮੈਨ ਨੇ ਕਿਹਾ ਕਿ ਭਾਰਤ ਨੂੰ ਸਿਰਫ ਸੇਵਾ ਖੇਤਰ ‘ਚ ਨਹੀਂ, ਸਗੋਂ ਵਿਨਿਰਮਾਣ ਖੇਤਰ ‘ਤੇ ਵੀ ਧਿਆਨ ਦੇਣਾ ਹੋਵੇਗਾ ਨਹੀਂ ਤਾਂ ਬੇਰੋਜ਼ਗਾਰੀ ਉਸ ਦੀ ਅਰਥ ਵਿਵਸਥਾ ਲਈ ਵੱਡੀ ਚੁਣੌਤੀ ਬਣ ਜਾਏਗੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


