ਮੋਦੀ ਸਰਕਾਰ ਖਿਲਾਫ਼ ਅੰਨਾ ਹਜ਼ਾਰੇ 23 ਮਾਰਚ ਤੋਂ ਕਰਨਗੇ ਅੰਦੋਲਨ

ਨਵੀਂ ਦਿੱਲੀ,: ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਕਾਨੂੰਨ ਨੂੰ ਕਮਜੋਰ ਕੀਤਾ ਹੈ। ਇਹ ਦੋਸ਼ ਮਨਮੋਹਨ ਸਿੰਘ ਦੀ ਕਾਂਗਰਸ ਸਰਕਾਰ ਮੌਕੇ ਭ੍ਰਿਸ਼ਟਾਚਾਰ ਖਿਲਾਫ ਲੋਕਪਾਲ ਦੀ ਮੰਗ ਲਈ ਇਤਿਹਾਸਕ ਲੜਾਈ ਲੜਨ ਵਾਲੇ ਸਮਾਜਸੇਵਕ ਅੰਨਾ ਹਜਾਰੇ ਨੇ ਲਾਇਆ। ਉਨਾਂ ਕਿਹਾ ਕਿ ਉਹ ਇਸ ਕਾਨੂੰਨ ਦੀ ਰਖਵਾਲੀ ਲਈ 23 ਮਾਰਚ ਨੂੰ ਅੰਦੋਲਨ ਸ਼ੁਰੂ ਕਰਨਗੇ। ਅੰਨਾ ਹਜ਼ਾਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਹੁਤ ਘੱਟ ਬੋਲਦੇ ਸਨ ਪਰ ਉਨਾਂ ਨੇ ਵੀ ਲੋਕਪਾਲ ਕਾਨੂੰਨ ਨੂੰ ਕਮਜੋਰ ਕੀਤਾ ਸੀ। ਜਦ ਕਿ ਮੋਦੀ ਸਰਕਾਰ ਨੇ ਇਸ ਨੂੰ ਹੋਰ ਵੀ ਕਮਜੋਰ ਕਰ ਦਿੱਤਾ ਹੈ। ਇੱਕ ਸੁਆਲ ਦੇ ਜੁਆਬ ਵਿੱਚ ਉਨਾਂ ਨਰਿੰਦਰ ਮੋਦੀ ਦੀ ਮਨ ਕੀ ਬਾਤ ਪ੍ਰੋਗਰਮਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਦਿਲ ਦੀ ਗੱਲ ਕਰਨ ਲਈ ਦਿਲ ਸਾਫ ਹੋਣਾ ਜਰੂਰੀ ਹੈ।

ਉਨਾਂ ਕਿਹਾ ਕਿ ਮੋਦੀ ਸਰਕਾਰ ਨੇ 27 ਜੁਲਾਈ 2016 ਨੂੰ ਸੰਸਦ ਵਿੱਚ ਇਕ ਸੋਧ ਬਿੱਲ ਪੇਸ਼ ਕੀਤਾ ਜਿਸ ਨਾਲ ਲੋਕਪਾਲ ਕਾਨੂੰਨ ਹੋਰ ਵੀ ਕਮਜੋਰੋ ਹੋ ਗਿਆ ਇਸਦੇ ਅਨੁਸਾਰ ਸਰਕਾਰੀ ਅਧਿਕਾਰੀਆਂ ਦੇ ਸਕੇਸਬੰਧੀਆਂ (ਪਤਨੀ, ਪੁੱਤਰ, ਪੁੱਤਰੀ ਅਤੇ ਹੋਰ) ਨੂੰ ਹਰ ਸਾਲ ਆਪਣੀ ਜਾਇਦਾਦ ਦੀ ਜਾਣਕਾਰੀ ਦੇਣ ਦੀ ਕੋਈ ਲੋੜ ਨਹੀਂ ਹੈ। ਅੰਨਾ ਹਜਾਰੇ ਜਲ ਸੁਰੱਖਿਆ ਲਈ ਕੀਤੇ ਜਾਣ ਵਾਲੇ 3 ਦਿਨਾਂ ਜਲ ਸੰਮੇਮਲਨ ਵਿੱਚ ਹਿੱਸਾ ਲੈਣ ਲਈ ਖੁਜਰਾਹੋ ਪਹੁੰਚੇ ਸਨ। ਉਨਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਬਿੱਲ ਦੇ ਮੂਲ ਕਾਨੂੰਨ ਅਨੁਸਾਰ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਲਈ ਹਰ ਸਾਲ ਆਪਣੀ ਜਾਇਦਾਦ ਦੀ ਜਾਣਕਾਰੀ ਦੇਣਾ ਲਾਜਮੀ ਸੀ। ਉਨਾਂ ਇਹ ਵੀ ਕਿਹਾ ਕਿ ਲੋਕਸਭਾ ਦੇ ਸੋਧ ਬੈਲ ਨੂੰ ਬਿਨਾ ਚਰਚਾ ਦੇ ਇਕ ਦਿਨ ਵਿੱਚ ਹੀ ਪਾਸ ਕਰ ਦਿੱਤਾ ਗਿਆ।ਇਸ ਤੋਂ ਬਾਅਦ ਇਸ ਸੋਧ ਬਿੱਲ ਨੂੰ 28 ਜੁਲਾਈ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਅਤੇ 29 ਜੁਲਾਈ ਨੂੰ ਇਸ ਨੂੰ ਮੰਨਜੂਰੀ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਗਿਆ। ਇਸ ਤਰਾਂ 3 ਦਿਨਾਂ ਵਿੱਚ ਹੀ ਇਸ ਬਿੱਲ ਨੂੰ ਕਮਜੋਰ ਕਰ ਦਿਤਾ ਗਿਆ।

 

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.