ਐਸਪੀ ਜੋਸ਼ੀ, ਲੁਧਿਆਣਾ : ਮਹਾਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਰਾਹਗੀਰਾਂ ਕੋਲੋਂ ਮੋਬਾਈਲ ਲੁੱਟਣ ਵਾਲੇ ਦੋ ਕਥਿਤ ਮੁਲਜ਼ਮਾਂ ਨੂੰ ਥਾਣਾ ਮਿਹਰਬਾਨ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਾਜੜਾ ਕਾਲੋਨੀ ਦੇ ਰਹਿਣ ਵਾਲੇ ਅਨੀਸ਼ ਕੁਮਾਰ ਤੇ ਮਾਡਲ ਕਾਲੋਨੀ ਵਾਸੀ ਪਰਮਜੀਤ ਸਿੰਘ ਦੇ ਰੂਪ ‘ਚ ਹੋਈ ਹੈ। ਥਾਣਾ ਮਿਹਰਬਾਨ ਦੇ ਮੁਖੀ ਥਾਣੇਦਾਰ ਜਗਦੀਪ ਸਿੰਘ ਮੁਤਾਬਕ ਦੋਨੋਂ ਜਣੇ ਸੁੰਨੇ ਰਾਹਾਂ ਤੋਂ ਲੰਘਣ ਵਾਲੇ ਰਾਹਗੀਰਾਂ ਕੋਲੋਂ ਦਾਤ ਦੇ ਜੋਰ ‘ਤੇ ਮੋਬਾਈਲ ਤੇ ਆਟੋ ਲੁੱਟ ਲੈਂਦੇ ਸਨ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਈ ਰਿਕਸ਼ਾ, ਪੰਜ ਮੋਬਾਈਲ, ਇਕ ਦਾਤ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਪੁਲਿਸ ਨੂੰ ਆਸ ਹੈ ਕਿ ਵਧੇਰੇ ਪੁੱਛਗਿੱਛ ਦੌਰਾਨ ਮੁਲਜਮਾਂ ਕੋਲੋਂ ਲੁੱਟ ਖੋਹ ਦੀਆਂ ਹੋਰ ਕਈ ਵਾਰਦਾਤਾਂ ਸਬੰਧੀ ਅਹਿਮ ਸੁਰਾਗ ਹੱਥ ਲੱਗਣਗੇ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


