ਪੱਤਰ ਪ੍ਰਰੇਰਕ, ਗੁਰੂਹਰਸਹਾਏ : ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਂਸਟੀਚੁਇੰਟ ਕਾਲਜ ਮੋਹਨ ਕੇ ਹਿਠਾੜ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਇੱਕ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੇ ਮੁੱਖ ਮਹਿਮਾਨ ਕਾਲਜ ਦੇ ਪਿੰ੍ਸੀਪਲ ਡਾ. ਐੱਨਆਰ ਸ਼ਰਮਾ ਨੇ ਹਿੰਦੀ ਵਿਭਾਗ ਦੇ ਸਾਰੇ ਵਿਦਿਆਰਥੀਆਂ ਨੂੰ ਇਸ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਸਬੋਧਨ ਵੀ ਕੀਤਾ। ਪਿੰ੍ਸੀਪਲ ਡਾ. ਸ਼ਰਮਾ ਨੇ ਇਤਿਹਾਸ ਦੱਸਦਿਆਂ ਕਿਹਾ ਕਿ ਜਦੋਂ ਭਾਰਤ ਦਾ ਸੰਵਿਧਾਨ ਬਣਨਾ ਸ਼ੁਰੂ ਹੋਇਆ ਸੀ ਤਾਂ ਭਾਸ਼ਾ ਸਬੰਧੀ ਵੀ ਇੱਕ ਕਮੇਟੀ ਬਣਾਈ ਗਈ, ਜਿਸਦੀ ਜ਼ਿੰਮੇਵਾਰੀ ਘਨੱਈਆ ਲਾਲ ਅਤੇ ਦੂਸਰੇ ਤਾਮਿਲ ਭਾਸ਼ਾ ਦੇ ਨਰਸਇੰਮਆ ਗੋਪਾਲ ਸੁਆਮੀ ਸੀ। ਹਿੰਦੀ ਭਾਸ਼ਾ ਨੂੰ ਲੈਕੇ ਕੁਝ ਸਮਾਂ ਵਿਚਾਰ ਚਰਚਾ ਚੱਲਦੀ ਰਹੀ ਅਤੇ ਬਾਅਦ ਵਿੱਚ ਸਤੰਬਰ 1949 ਨੂੰ ਇੱਕ ਕਾਨੂੰਨ ਬਣਾਇਆ ਗਿਆ, ਜਿਸ ਵਿੱਚ ਹਿੰਦੀ ਨੂੰ ਰਾਸ਼ਟਰ ਭਾਸ਼ਾ ਦੀ ਬਜਾਏ ਰਾਜ ਭਾਸ਼ਾ ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਸ਼ਾ ਇਨਸਾਨ ਨੂੰ ਇਨਸਾਨ ਨਾਲ ਜੋੜ ਕੇ ਇਨਸਾਨੀਅਤ ਦਾ ਪੈਗਾਮ ਦਿੰਦੀ ਹੈ। ਇਸ ਮੌਕੇ ਵਿਭਾਗ ਦੇ ਪੋ੍ਫੈਸਰ ਡਾ. ਗੁਰਮੀਤ ਸਿੰਘ ਨੇ ਕਾਲਜ ਦੇ ਪਿੰ੍ਸੀਪਲ ਡਾ. ਐੱਨਆਰ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਬਾਅਦ ਵਿੱਚ ਵਿਦਿਆਰਥੀਆਂ ਨੇ ਇਸ ਸਮਾਰੋਹ ਨਾਲ ਸਬੰਧਤ ਕੁਝ ਕਵਿਤਾਵਾਂ ਪ੍ਰਸਤੁਤ ਕੀਤੀਆਂ ਅਤੇ ਪਿੰ੍ਸੀਪਲ ਸਰ ਤੋਂ ਆਸ਼ੀਰਵਾਦ ਪ੍ਰਰਾਪਤ ਕੀਤਾ। ਪਿੰ੍ਸੀਪਲ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਉਨਾਂ੍ਹ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ।