ਮੌੜ ਬੰਬ ਧਮਾਕੇ ਦੀ ਜਾਂਚ ਲਈ ਪੰਜਾਬ ਪੁਲਿਸ ਦੀਆਂ 6 ਟੀਮਾਂ ਸਿਰਸਾ ਪਹੁੰਚੀਆਂ

ਧਮਾਕੇ ਦੀਆ ਤਾਰਾਂ ਸਿਰਸੇ ਨਾਲ ਜੁੜਦੀਆਂ ਨਜ਼ਰ ਆ ਰਹੀਆ ਹਨ

ਸਿਰਸਾ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਵਾਪਰੇ ਬੰਬ ਕਾਂਡ ਸਬੰਧੀ ਪੰਜਾਬ ਪੁਲੀਸ ਦੀਆਂ ਅੱਧਾ ਦਰਜਨ ਟੀਮਾਂ ਨੇ ਕੱਲ੍ਹ (ਮੰਗਲਵਾਰ ਨੂੰ) ਸਿਰਸਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕਈ ਵਿਅਕਤੀਆਂ ਦੀ ਫੋਨ ਡਿਟੇਲ ਦੀ ਜਾਂਚ ਕੀਤੀ ਹੈ।ਮੀਡੀਆ ਰਿਪੋਰਟਾਂ ਮੁਤਾਬਕ ਬਠਿੰਡਾ ਦੇ ਡੀਐਸਪੀ ਹਰਪ੍ਰੀਤ ਸਿੰਘ, ਸੀਆਈਏ ਇੰਸਪੈਕਟਰ ਰਾਜਿੰਦਰ ਸਿੰਘ ਦੀ ਅਗਵਾਈ ਵਿੱਚ ਅੱਧੀ ਦਰਜਨ ਟੀਮਾਂ ਸਿਰਸਾ ਪੁੱਜੀਆਂ ਅਤੇ ਸਿਰਸਾ ਪੁਲਿਸ ਦੇ ਸਹਿਯੋਗ ਨਾਲ ਮੌੜ ਮੰਡੀ ਧਮਾਕੇ ਦੀ ਜਾਂਚ ਨੂੰ ਅੱਗੇ ਵਧਾਇਆ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਸਿਰਸਾ ਦੇ ਭਾਦਰਾ ਬਾਜ਼ਾਰ, ਪਰਸ਼ੂ ਰਾਮ ਚੌਕ, ਨੌਹਰੀਆ ਬਾਜ਼ਾਰ ਆਦਿ ਸਮੇਤ ਕਈ ਥਾਵਾਂ ‘ਤੇ ਰਹਿਣ ਵਾਲੇ ਵਿਅਕਤੀਆਂ ਦੀਆਂ ਫੋਨ ਕਾਲਾਂ ਦੀ ਜਾਂਚ ਕੀਤੀ। ਸੂਤਰਾਂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਕੋਲ ਸਿਰਸਾ ਦੇ ਕਈ ਵਿਅਕਤੀਆਂ ਦੇ ਫੋਨ ਨੰਬਰ ਹਨ, ਜਿਨ੍ਹਾਂ ਨੂੰ ਧਮਾਕੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਹੁਣ ਪੁਲਿਸ ਇਨ੍ਹਾਂ ਫੋਨ ਨੰਬਰਾਂ ਦੀਆਂ ਕਾਲ ਡਿਟੇਲਾਂ ਰਾਹੀਂ ਜਾਂਚ ਨੂੰ ਅੱਗੇ ਵਧਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਦੀ ਅਗਵਾਈ ਕਰ ਰਹੇ ਇੰਸਪੈਕਟਰ ਨੇ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।ਸੂਤਰਾਂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਗੁਪਤ ਤਰੀਕੇ ਨਾਲ ਜਾਂਚ ਕਰ ਰਹੀ ਸੀ ਤੇ ਹੁਣ ਕੁਝ ਅਹਿਮ ਸੁਰਾਗ ਹੱਥ ਲੱਗਣ ਤੋਂ ਬਾਅਦ ਹੀ ਅੱਧਾ ਦਰਜਨ ਟੀਮਾਂ ਨੇ ਜਾਂਚ ਨੂੰ ਅੱਗੇ ਵਧਾਇਆ ਹੈ। ਸੂਤਰਾਂ ਨੇ ਦੱਸਿਆ ਹੈ ਕਿ ਧਮਾਕੇ ਵਿੱਚ ਜਿਹੜੀਆਂ ਚੀਜ਼ਾਂ ਵਰਤੀਆਂ ਗਈਆਂ ਸਨ, ਉਨ੍ਹਾਂ ‘ਚੋਂ ਇਨਵਰਟਰ ਦੀ ਬੈਟਰੀ ਸਿਰਸਾ ਤੋਂ ਖ਼ਰੀਦੀ ਗਈ ਸੀ। ਇਸੇ ਅਧਾਰ ‘ਤੇ ਪੁਲਿਸ ਜਾਂਚ ਲਈ ਸਿਰਸਾ ਪੁੱਜੀ ਹੈ। ਇਹ ਕਿਹਾ ਜਾ ਰਿਹਾ ਹੈ ਕਾਂਗਰਸੀ ਆਗੂ ਹਰਮਿੰਦਰ ਜੱਸੀ ਜਿਸਦੀ ਰੈਲੀ ਵਿੱਚ ਇਹ ਧਮਾਕਾ ਹੋਇਆ ਉਹ ਸਿਰਸੇ ਵਾਲੇ ਸੌਦਾ ਸਾਧ ਦਾ ਕੁੜਮ ਹੈ ਅੱਜ ਕੱਲ ਇਨਾ ਦੀ ਬਣਦੀ ਨਹੀਂ ਪ੍ਰੀਵਾਰਕ ਕਲੇਸ ਕਾਰਣ ਦੋਨਾ ਵਿੱਚ 36 ਦਾ ਅੰਕੜਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.