ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਪ੍ਰਬੰਧਕਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਬਖ਼ਸ ਸਿੰਘ ਨੇ ਦੱਸਿਆ ਨਾਨਕਸ਼ਾਹੀ ਕੈਲੰਡਰ ਅਨੁਸਾਰ ਦੇਸੀ ਮਹੀਨੇ ਮੱਘਰ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵ ਨਾਲ ਮਨਾਇਆ ਗਿਆ।
ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ, ਮਨਮੋਹਣ ਸਿੰਘ, ਗੁਰਜੰਟ ਸਿੰਘ ਤੇ ਹਰਵਿੰਦਰ ਸਿੰਘ ਵਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ। ਗਿਆਨੀ ਅਮਰਜੀਤ ਸਿੰਘ ਸਿਧਵਾਂ ਵਾਲੇ ਤੇ ਪਟਿਆਲੇ ਵਾਲੀਆਂ ਬੀਬੀਆਂ ਦੇ ਜਥੇ ਵਲੋਂ ਇਤਿਹਾਸਕ ਪ੍ਰਸੰਗ ਸੁਣਾਏ ਗਏ। ਕਥਾਵਾਚਕ ਭਾਈ ਇਕਨਾਮ ਸਿੰਘ ਵੱਲੋਂ ਕੱਤਕ ਮਹੀਨੇ ਨਾਲ ਸਬੰਧਤ ਕਥਾ ਦਾ ਪ੍ਰਵਾਹ ਚਲਾਇਆ ਗਿਆ।
ਇਸ ਤੋਂ ਇਲਾਵਾ ਹੋਰ ਵੀ ਜੱਥਿਆਂ ਵੱਲੋਂ ਇਤਿਹਾਸਕ ਪ੍ਰਸੰਗ ਸੁਣਾਏ ਗਏ। ਇਸ ਮੌਕੇ ਗੁਰੂ ਘਰ ਦੇ ਨਿਸ਼ਕਾਮ ਸੇਵਾ ਬਾਬਾ ਮੋਹਣ ਸਿੰਘ, ਹੈੱਡ ਗੰ੍ਥੀ ਹਰਪਾਲ ਸਿੰਘ ਗੁਰਮੁਖ, ਕਰਨੈਲ ਸਿੰਘ, ਗੰ੍ਥੀ ਗੁਰਪ੍ਰਰੀਤ ਸਿੰਘ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਬਾਬਾ ਹਰੀ ਸਿੰਘ, ਬਾਬਾ ਬਲਜੀਤ ਸਿੰਘ ਬੁਰਜ, ਅਕਾਊਂਟੈਂਟ ਸੁਖਦੇਵ ਸਿੰਘ, ਖਜਾਨਚੀ ਜਸਪਿੰਦਰ ਸਿੰਘ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਗੁਲਜ਼ਾਰ ਸਿੰਘ ਸਟੋਰ ਕੀਪਰ, ਅਨਮੋਲ ਸਿੰਘ ਆਦਿ ਮੌਜੂਦ ਸਨ।


