ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਸਿਆ ਦਾ ਪਵਿੱਤਰ ਦਿਹਾੜਾ ਪ੍ਰਬੰਧਕਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਗੁਰੂ ਘਰ ਦੇ ਨਿਸ਼ਕਾਮ ਸੇਵਕ ਬਾਬਾ ਮੋਹਣ ਸਿੰਘ ਤੇ ਹੈੱਡ ਗੰ੍ਥੀ ਹਰਪਾਲ ਸਿੰਘ ਗੁਰਮੁਖ ਨੇ ਦੱਸਿਆ ਸ਼ਹਿਰ ਤੇ ਇਲਾਕੇ ਦੀਆਂ ਸ਼ਰਧਾਲੂ ਸੰਗਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਤਾਂਤਾ ਲੱਗਿਆ ਰਿਹਾ।

ਕਥਾਵਾਚਕ ਭਾਈ ਇਕਨਾਮ ਸਿੰਘ ਵੱਲੋਂ ਵੀ ਕਥਾ ਪ੍ਰਵਾਹ ਚਲਾਇਆ ਗਿਆ। ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ, ਮਨਜੋਤ ਸਿੰਘ, ਗੁਰਜੰਟ ਸਿੰਘ ਤੇ ਹਰਜਿੰਦਰ ਸਿੰਘ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਪਵਿੱਤਰ ਦਿਹਾੜੇ ‘ਤੇ ਢਾਡੀ ਭਾਈ ਗੋਬਿੰਦਰ ਸਿੰਘ ਜੈਪੁਰਾ, ਭਾਈ ਪਰਮਜੀਤ ਸਿੰਘ ਰਾਣਵਾਂ ਤੇ ਬੀਬੀ ਗੁਰਿੰਦਰ ਕੌਰ ਜਲੰਧਰ ਦੇ ਢਾਡੀ ਜੱਥੇ ਵਲੋਂ ਇਤਿਹਾਸਕ ਪ੍ਰਸੰਗ ਸੁਣਾਏ ਗਏ। ਇਸ ਮੌਕੇ ਗੁਰਦੁਆਰਾ ਇੰਸਪੈਕਟਰ ਸੇਵਾ ਸਿੰਘ, ਅਕਾਊਂਟੈਂਟ ਸੁਖਦੇਵ ਸਿੰਘ, ਖਜਾਨਚੀ ਜਸਪਿੰਦਰ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਗੁਰਜੀਤ ਸਿੰਘ ਵੀ ਮੌਜੂਦ ਸਨ।