ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਯੂਥ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ ਦੇ ਮਾਮਲੇ ‘ਚ ਯੂਨੀਵਰਸਿਟੀ ਦੇ ਪੋ੍ਫੈਸਰ ‘ਤੇ ਲੱਗ ਰਹੇ ਦੋਸ਼ਾਂ ਦੇ ਮਾਮਲੇ ‘ਚ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸੋਢੀ ਨੇ ਕਿਹਾ ਕਿ ਯੂਥ ਅਕਾਲੀ ਦਲ (ਸੰਯੁਕਤ) ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਨਾਲ ਹੈ ਅਤੇ ਜਿਥੇ ਵੀ ਉਨ੍ਹਾਂ ਨੂੰ ਕੋਈ ਜ਼ਰੂਰਤ ਹੋਵੇਗੀ ਉਹ ਵਿਦਿਆਰਥੀ ਜਥੇਬੰਦੀਆਂ ਦਾ ਖੁੱਲ੍ਹ ਕੇ ਸਾਥ ਦੇਣਗੇ।

ਮਿ੍ਤਕ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਨੂੰ ਨਿਆਂ ਦਿਵਾਉਣ ਲਈ ਧਰਨੇ ‘ਤੇ ਬੈਠੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੀ ਹਮਾਇਤ ਕਰਦਿਆਂ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਇਸ ਮਾਮਲੇ ‘ਚ ਉੱਚ ਪੱਧਰੀ ਜਾਂਚ ਹੋਣੀ ਬੇਹੱਦ ਲਾਜ਼ਮੀ ਹੈ ਤੇ ਜੇਕਰ ਪੋ੍ਫੈਸਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਸੋਢੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੋ੍ਫੈਸਰ ‘ਤੇ ਮਿ੍ਤਕਾ ਨੂੰ ਤੰਗ ਤੇ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣ ਜਸ਼ਨਪ੍ਰਰੀਤ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜ ਸਾਲਾਂ ਏਕਗਿ੍ਤ ਕੋਰਸ ‘ਚ ਪੜ੍ਹਾਈ ਕਰ ਰਹੀ ਸੀ। ਪਿਛਲੇ ਕੁੱਝ ਸਮੇਂ ਤੋਂ ਇਹ ਵਿਦਿਆਰਥਣ ਬਿਮਾਰ ਚੱਲ ਰਹੀ ਸੀ। ਜਿਸ ਦੇ ਚੱਲਦਿਆਂ ਉਸ ਨੇ ਆਪਣੇ ਪੋ੍ਫੈਸਰ ਤੋਂ ਇਲਾਜ਼ ਸਬੰਧੀ ਇਕ ਹਫ਼ਤੇ ਦੀ ਛੁੱਟੀ ਦੀ ਮੰਗ ਕੀਤੀ, ਜੋ ਕਿ ਉਸ ਨੂੰ ਨਹੀਂ ਦਿੱਤੀ ਗਈ। ਜਿਸ ਦੇ ਚੱਲਦਿਆਂ ਜਸ਼ਨਪ੍ਰਰੀਤ ਕੌਰ ਦੀ ਬਿਮਾਰੀ ਕਾਰਨ ਮੌਤ ਹੋ ਗਈ।

ਸੋਢੀ ਨੇ ਅੱਗੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਸਮੱਸਿਆਵਾਂ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ ਅਤੇ ਅਜਿਹਾ ਸਿਸਟਮ ਬਣਾਉਣ ਚਾਹੀਦਾ ਹੈ ਕਿ ਜਿਸ ਨਾਲ ਵਿਦਿਆਰਥੀ ਬਿਨਾਂ ਕਿਸੇ ਭੈਅ ਤੋਂ ਆਪਣੀ ਸਮੱਸਿਆ ਤੇ ਸ਼ਿਕਾਇਤ ਪ੍ਰਬੰਧਕਾਂ ਤੱਕ ਪਹੁੰਚਾ ਸਕਣ।

14ਪੀ

ਫੋਟੋ, ਯੂਥ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ