Ad-Time-For-Vacation.png

ਯੋਗ ਦਿਵਸ ਦੇ ਉਲਟ ਮਾਨ ਦਲ ਵੱਲੋਂ ਗਤਕਾ ਦਿਵਸ ਮਨਾਉਣ ਦਾ ਫ਼ੈਸਲਾ

ਪਟਿਆਲਾ:-ਕੇਂਦਰ ਸਰਕਾਰ ਵੱਲੋਂ 21 ਜੂਨ ਨੂੰ ਮਨਾਏ ਜਾ ਰਹੇ ‘ਯੋਗਾ ਦਿਵਸ’ ਨੂੰ ਲੋਕਾਂ ‘ਤੇ ਜਬਰੀ ਥੋਪੇ ਜਾਣ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਇਸ ਦੇ ਉਲਟ ਉਸੇ ਹੀ ਦਿਨ ਪੰਜਾਬ ਭਰ ਵਿੱਚ ‘ਗਤਕਾ ਦਿਵਸ’ ਮਨਾਉਣ ਦਾ ਫ਼ੈਸਲਾ ਲਿਆ ਹੈḩ ਅਜਿਹਾ ਐਲਾਨ ਪਾਰਟੀ ਦੇ ਕੌਮੀ ਸਕੱਤਰ ਜਨਰਲ ਪ੍ਰੋ. ਮਹਿੰਦਰਪਾਲ ਸਿੰਘ ਪਟਿਆਲਾ ਨੇ ਪਾਰਟੀ ਦੀ ਸਥਾਨਕ ਇਕਾਈ ਦੀ ਮੀਟਿੰਗ ‘ਚ ਸ਼ਿਰਕਤ ਕਰਨ ਮੌਕੇ ਕੀਤਾ। ਮੀਟਿੰਗ ਦੀ ਪ੍ਰਧਾਨਗੀ ਜਥੇਬੰਦੀ ਦੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਕਸ਼ਮੀਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪਾਰਟੀ ਹਾਈਕਮਾਂਡ ਦੀ ਤਰਫੋਂ ਸ਼ਾਮਲ ਹੋਏ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਨੇ ਕਿਹਾ ਕਿ ਯੋਗਾ ਦਿਵਸ ਲੋਕਾਂ ‘ਤੇ ਜਬਰੀ ਥੋਪਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਆਪਣੇ ਗੁਰੂ ਦੀ ਬਖਸ਼ੀ ਗਈ ਦਾਤ ‘ਗਤਕਾ’ ਦਾ ਦਿਵਸ ਮਨਾਉਣਗੇ। ਇਸ ਦੌਰਾਨ ਉਨ੍ਹਾਂ ਨੇ ਬਾਦਲ ਸਰਕਾਰ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀ ਬਾਦਲ ਸਰਕਾਰ ਵੀ ਆਰ.ਐਸ.ਐਸ ਦੇ ਪਿੱਛੇ ਲੱਗ ਕੇ ਗਲਤ ਕਾਰਵਾਈਆਂ ਕਰ ਰਹੀ ਹੈ।ਇਸ ਮੌਕੇ ਰਣਜੀਤ ਸਿੰਘ ਸੇਠੀ, ਬਲਜੀਤ ਸਿੰਘ ਗਿੱਲ, ਨੌਨਿਹਾਲ ਸਿੰਘ, ਉਂਕਾਰ ਸਿੰਘ, ਬਲਵਿੰਦਰ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ ਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.