ਰਾਇਸ਼ੁਮਾਰੀ ਕਰਾਉਣ ਲਈ ਦਸਤਖ਼ਤ ਮੁਹਿੰਮ ਆਰੰਭੀ

ਫਤਹਿਗੜ੍ਹ ਸਾਹਿਬ:-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪੰਜਾਬ ਵਾਟਰ ਰੈਫਰੰਡਮ ਕਰਵਾਉਣ ਲਈ ਦਸਤਖ਼ਤ ਮੁਹਿੰਮ ਤਹਿਤ ਇੱਕ ਕੈਂਪ ਲਾਇਆ ਗਿਆ। ਦੋ ਰੋਜ਼ਾ ਇਸ ਕੈਂਪ ਦੇ ਪਹਿਲੇ ਦਿਨ ਲਗਪਗ 37 ਹਜ਼ਾਰ ਤੇ ਦੂਜੇ ਦਿਨ 40 ਹਜ਼ਾਰ ਦਸਤਖ਼ਤ ਕਰਵਾਏ ਗਏ। ਸੰਸਥਾ ਦੇ ਮੁਖੀ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕੀਤਾ ਗਿਆ ਹੈ। ਇਹ ਦਸਤਖ਼ਤ ਮੁਹਿੰਮ ਜਨਵਰੀ ਦੇ ਪੂਰੇ ਮਹੀਨੇ ਚੱਲੇਗੀ। ਪਹਿਲੀ ਜਨਵਰੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ, 5 ਜਨਵਰੀ ਨੂੰ ਪਟਨਾ ਸਾਹਿਬ ਵਿਖੇ ਤੇ ਮੁਕਤਸਰ ਮਾਘੀ ਦੇ ਮੇਲੇ ਉੱਪਰ ਲੋਕਾਂ ਤੋਂ ਪੰਜਾਬ ਦੇ ਪਾਣੀਆਂ ਲਈ ਦਸਤਖ਼ਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਿੰਡਾ ‘ਚ ਬੂਥ ਲਗਾ ਕੇ ਵੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਜਾਵੇਗਾ। ਉਨ੍ਹਾਂ ਦੱਸਿਆਂ ਕਿ ਫੈਡਰੇਸ਼ਨ ਵੱਲੋਂ ਮਨੁੱਖੀ ਅਧਿਕਾਰ ਸੰਸਥਾ ਸਿੱਖਜ਼ ਫ਼ਾਰ ਜਸਟਿਸ ਦੁਆਰਾ ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਇੰਟਰਨੈਸ਼ਨਲ ਪੱਧਰ ”ਤੇ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਮਰਥਨ ਕਰਦਿਆਂ ਉਕਤ ਕੈਂਪ ਲਾਇਆ ਗਿਆ ਹੈ। ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਸਬੰਧੀ ਰਾਜਨੀਤਕ ਦਲਾਂ ਵੱਲੋਂ ਕੇਵਲ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਾਣੀ ਦੂਜੇ ਰਾਜਾ ਨੂੰ ਦੇਣ ਵਿਰੁੱਧ ਹੁਣ ਇੰਟਰਨੈਸ਼ਨਲ ਪੱਧਰ ਤੇ ਸਿੱਖਸ ਫ਼ਾਰ ਜਸਟਿਸ ਮਨੁੱਖੀ ਅਧਿਕਾਰ ਸੰਸਥਾ ਵੱਲੋਂ ਨੀਦਰਲੈਂਡ ‘ਚ ਹੇਗ ਕੋਰਟ ‘ਚ ਪਟੀਸ਼ਨ ਦਰਜ ਕਰਵਾਈ ਜਾ ਰਹੀ ਹੈ।

ਇਸ ਮੌਕੇ ਫੈਡਰੇਸ਼ਨ ਆਗੂ ਪ੍ਰਭਜੋਤ ਸਿੰਘ, ਹਰਦਿੱਤ ਸਿੰਘ, ਜਗਰੂਪ ਸਿੰਘ ਚੀਮਾ, ਜੈਮਲ ਸਿੰਘ,ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਖੁਸ਼ਵਿੰਦਰ ਸਿੰਘ,ਅਰਸ਼ਦੀਪ ਸਿੰਘ, ਭੁਪਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਮੀਤ ਸਿੰਘ ਗਿੱਲ ਆਦਿ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.