ਦਲਵਿੰਦਰ ਸਿੰਘ ਰਛੀਨ, ਰਾਏਕੋਟ : ਰਾਏਕੋਟ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਸਬ ਇੰਸਪੈਕਟਰ ਪਿਆਰਾ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਤੇੇ ਪਿੰਡ ਤਾਜਪੁਰ-ਭੈਣੀ ਬੜਿੰਗਾ ਸ਼ੈਲਰ ਵਾਲੇ ਚੌਕ ‘ਚ ਨਾਕਾਬੰਦੀ ਦੌਰਾਨ ਇਕ ਸਵਿਫਟ ਡਿਜਾਇਰ ਕਾਰ ਚਾਲਕ ਨੂੰ ਰੋਕ ਕੇ ਤਲਾਸ਼ੀ ਲੈਣ ਤੇ ਕਾਰ ਚਾਲਕ ਅਰਸ਼ਦੀਪ ਸਿੰਘ ਉਰਫ ਦੀਪਾ ਵਾਸੀ ਮੁਹੱਲਾ ਕੁੱਲਾਪੱਤੀ ਰਾਏਕੋਟ ਤੋਂ 12 ਕਿੱਲੋ ਭੁੱਕੀ ਬਰਾਮਦ ਹੋਈ, ਜਿਸ ‘ਤੇ ਰਾਏਕੋਟ ਸਦਰ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਹੋਰ ਤਫਤੀਸ਼ ਸ਼ੁਰੂ ਕਰ ਦਿੱਤੀ।