ਰਾਜਾ ਵੜਿੰਗ ਦੇ ਸਾਥੀਆਂ ਦੀ ਗੁੰਡਾਗਰਦੀ, ਪੀੜਤ ਨੇ ਅੱਕ ਕੇ ਲਾਈ ਅੱਗ, ਜਾਂਚ ਦੇ ਹੁਕਮ

ਗਿੱਦੜਬਾਹਾ: ਇੱਥੋਂ ਦੇ ਇੱਕ ਸਬਜ਼ੀ ਵਿਕਰੇਤਾ ਵੱਲੋਂ ਕਾਂਗਰਸੀ ਆਗੂਆਂ ਨਾਲ ਜ਼ਮੀਨੀ ਵਿਵਾਦ ਕਾਰਨ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ ਦੀ ਪੰਜਾਬ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਯਾਦ ਰਹੇ ਕਿ ਇੱਥੋਂ ਦੇ ਲੰਬੀ ਰੋਡ ‘ਤੇ ਸਥਿਤ ਸਬਜ਼ੀ ਮੰਡੀ ‘ਚ ਸਬਜ਼ੀ ਦਾ ਅੱਡਾ ਲਾਉਣ ਵਾਲੇ ਮਨੀਸ਼ ਕੁਮਾਰ ਨਾਮਕ ਨੌਜਵਾਨ ਨੇ ਸੋਮਵਾਰ ਸ਼ਾਮ ਆਪਣੇ ਆਪ ਨੂੰ ਅੱਗ ਲੱਗਾ ਲਈ ਗਈ ਸੀ।
ਇਸ ਘਟਨਾ ਵਿੱਚ ਮੁਨੀਸ਼ ਕੁਮਾਰ 50 ਫ਼ੀਸਦੀ ਝੁਲਸ ਗਿਆ ਸੀ। ਇਸ ਸਮੇਂ ਉਹ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੁਲਿਸ ਨੇ ਮੁਨੀਸ਼ ਦੇ ਬਿਆਨਾਂ ਦੇ ਆਧਾਰ ਉੱਤੇ ਸਥਾਨਕ ਕਾਂਗਰਸੀ ਵਰਕਰ, ਉਸ ਦੇ ਪੁੱਤਰ ਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਰਕਰ, ਉਸ ਦੇ ਪੁੱਤਰ ਤੇ ਤਿੰਨ ਹੋਰਨਾਂ ਖ਼ਿਲਾਫ਼ ਲੁੱਟ-ਖਸੁੱਟ, ਸੰਪਤੀ ਨੂੰ ਨੁਕਸਾਨ ਤੇ ਲੁੱਟਮਾਰ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ। ਮੁਨੀਸ਼ ਕੁਮਾਰ ਨੇ ਇਲਜ਼ਾਮ ਲਾਇਆ ਕਿ ਹਮਲਾਵਰ ਕਾਂਗਰਸੀ ਆਗੂ ਸਥਾਨਕ ਵਿਧਾਇਕ ਰਾਜ ਵੜਿੰਗ ਦੇ ਸਾਥੀ ਹਨ।
ਮੁਨੀਸ਼ ਨੇ ਸਥਾਨਕ ਕਾਂਗਰਸੀ ਆਗੂ ਰਾਜੇਸ਼ ਕੁਮਾਰ ‘ਬਿੱਟੂ’ (ਸਥਾਨਕ ਕੌਂਸਲਰ ਦਾ ਪਤੀ) ਰਾਧੇ ਸ਼ਿਆਮ ਛਾਬੜਾ, ਜਸਪ੍ਰੀਤ ਸਿੰਗ (ਰਾਜਾ ਵੜਿੰਗ ਦਾ ਨਿੱਜੀ ਪੀਏ) ਖ਼ਿਲਾਫ਼ ਬਿਆਨ ਦਿੱਤੇ ਹਨ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਤੇ ਇਨ੍ਹਾਂ ਗ੍ਰਿਫ਼ਤਾਰ ਕਰ ਲਿਆ ਹੈ। ਮੁਨੀਸ਼ ਨੇ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਸਥਾਨਕ ਕਾਂਗਰਸੀ ਵਰਕਰ ਉਸ ਨੂੰ ਕਾਫ਼ੀ ਸਮੇਂ ਤੋਂ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਪੁਲਿਸ ਕੋਲ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਉਸ ਦੀ ਸੁਣਵਾਈ ਨਹੀਂ ਹੋ ਰਹੀ। ਯਾਦ ਰਹੇ ਕਿ ਸਥਾਨਕ ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਰਾਜਾ ਵੜਿੰਗ ਦੇ ਸਾਥੀਆਂ ਦਾ ਨਾਮ ਆਉਣ ਤੋਂ ਪਹਿਲਾਂ ਹੀ ਵਿਵਾਦ ਗਰਮਾਇਆ ਹੋਇਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.