Skip to content
Wednesday, October 28, 2026 5°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਰਾਸ਼ਟਰਪਤੀ ਦੀ ਚੋਣ : ਮੀਰਾ ਕੁਮਾਰ ਹੋਵੇਗੀ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ

By Admin Published 1 min read

ਨਵੀਂ ਦਿੱਲੀ,: ਰਾਸ਼ਟਰਪਤੀ ਅਹੁਦੇ ਲਈ ਐਨ.ਡੀ.ਏ. ਦੇ ਉਮੀਦਵਾਰ ਰਾਮਨਾਥ ਕੋਵਿੰਦ ਦਾ ਮੁਕਾਬਲਾ ਲੋਕ ਸਭਾ ਦੀ ਸਾਬਕਾ ਸਪੀਕਰ ਮੀਰਾ ਕੁਮਾਰ ਕਰਨਗੇ ਜਿਨ੍ਹਾਂ ਨੂੰ ਵਿਰੋਧੀ ਧਿਰ ਨੇ ਅਪਣਾ ਉਮੀਦਵਾਰ ਐਲਾਨਿਆ ਹੈ।

ਮੀਰਾ ਕੁਮਾਰ ਮਰਹੂਮ ਆਗੂ ਜਗਜੀਵਨ ਰਾਮ ਦੀ ਧੀ ਹੈ ਜਿਨ੍ਹਾਂ ਨੂੰ 17 ਵਿਰੋਧੀ ਪਾਰਟੀਆਂ ਨੇ ਅੱਜ ਇਕ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਅਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ।

ਭਾਜਪਾ ਨੇ ਇਕ ਦਲਿਤ ਨੂੰ ਅਪਣਾ ਉਮੀਦਵਾਰ ਬਣਾਇਆ ਅਤੇ ਹੁਣ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਲੋਂ ਵੀ ਇਕ ਦਲਿਤ ਨੂੰ ਉਮੀਦਵਾਰ ਬਣਾਏ ਜਾਣ ਨਾਲ ਮੁਕਾਬਲਾ ਦਲਿਤ ਬਨਾਮ ਦਲਿਤ ਹੋ ਗਿਆ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਦਸਿਆ, ”ਅਸੀ ਮੀਰਾ ਕੁਮਾਰ ਨੂੰ ਰਾਸ਼ਟਰਪਤੀ ਦੀ ਚੋਣ ਲਈ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਸਾਨੂੰ ਉਮੀਦ ਹੈ ਕਿ ਹੋਰ ਪਾਰਟੀਆਂ ਵੀ ਸਾਡੀ ਹਮਾਇਤ ਕਰਨਗੀਆਂ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp