Skip to content
Wednesday, October 14, 2026 11°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਰਾਹੁਲ ਗਾਂਧੀ 2029 ਦੀਆਂ ਚੋਣਾਂ ਵੀ ਹਾਰਨਗੇ: ਅਮਿਤ ਸ਼ਾਹ

By Admin Published 1 min read

ਨਵੀਂ ਦਿੱਲੀ:-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਹੈ ਕਿ ਉਹ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਹਾਰ ਦਾ ਸਾਹਮਣਾ ਕਰਨਗੇ। ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਲਗਾਤਾਰ ਚੋਣਾਂ ਹਾਰ ਰਹੇ ਹਨ, ਇਸ ਦੇ ਬਾਵਜੂਦ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਹਾਰਾਂ ਦੇ ਕਾਰਨਾਂ ਬਾਰੇ ਆਤਮ-ਪੜਚੋਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਮਨਘੜਤ ਘਟਨਾਵਾਂ ਪੇਸ਼ ਕਰਕੇ ਅਤੇ ਝੂਠੀਆਂ ਗੱਲਾਂ ਨੂੰ ਵਾਰ-ਵਾਰ ਦੁਹਰਾ ਕੇ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp