ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਜੀਆਰਪੀ ਅਤੇ ਆਰਪੀਐਫ ਨੇ ਸਾਂਝੇ ਤੌਰ ਤੇ ਕੀਤੀ ਗਈ ਕਾਰਵਾਈ ਦੇ ਦੌਰਾਨ ਕੁਝ ਹੀ ਸਮੇਂ ਵਿੱਚ ਰੇਲਵੇ ਸਟੇਸ਼ਨ ਤੋਂ ਅਗਵਾ ਕੀਤਾ ਗਿਆ ਤਿੰਨ ਮਹੀਨੇ ਦਾ ਬੱਚਾ ਬਰਾਮਦ ਕਰ ਲਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਹੋਰ ਤਕਨੀਕੀ ਤਫਤੀਸ਼ ਦੇ ਦੌਰਾਨ ਪੁਲਿਸ ਕਪੂਰਥਲਾ ਵਿੱਚ ਮੌਜੂਦ ਮੁਲਜਮ ਜਤਿੰਦਰ ਅਤੇ ਉਸ ਦੀ ਪਤਨੀ ਪੂਨਮ ਉਰਫ ਪੂਜਾ ਤੱਕ ਪਹੁੰਚੀ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕਬਜ਼ੇ ਚੋਂ ਸਹੀ ਸਲਾਮਤ ਬੱਚੇ ਨੂੰ ਬਰਾਮਦ ਕਰਕੇ ਮਾਪਿਆਂ ਹਵਾਲੇ ਕਰ ਦਿੱਤਾ ਹੈ। ਦਰਅਸਲ ਬੱਚੇ ਦੇ ਮਾਪੇ ਲੁਧਿਆਣਾ ਵਿੱਚ ਮਜ਼ਦੂਰੀ ਕਰਦੇ ਹਨ ਅਤੇ ਉਹ ਦਿਵਾਲੀ ਦੇ ਦਿਨਾਂ ਵਿੱਚ ਆਪਣੇ ਘਰ ਬਿਹਾਰ ਜਾ ਰਹੇ ਸਨ। ਖਰੀਦਾਰੀ ਕਰਨ ਤੋਂ ਬਾਅਦ ਉਹ ਰੇਲਵੇ ਸਟੇਸ਼ਨ ਤੇ ਆ ਗਏ ਅਤੇ ਰਾਤ ਵੇਲੇ ਪਤੀ ਪਤਨੀ ਅਤੇ ਬੱਚਾ ਸਟੇਸ਼ਨ ਤੇ ਹੀ ਸੋ ਗਏ। ਸਵੇਰ ਵੇਲੇ ਮਾਪਿਆਂ ਦੀ ਜਦ ਅੱਖ ਖੁੱਲੀ ਤਾਂ ਉਨ੍ਹਾਂ ਨੇ ਦੇਖਿਆ ਕਿ ਬੱਚਾ ਲਾਪਤਾ ਹੋ ਚੁੱਕਾ ਸੀ। ਸੂਚਨਾ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਬੱਚੇ ਦੀ ਤਲਾਸ਼ ਸ਼ੁਰੂ ਕੀਤੀ ਅਤੇ ਮੁਲਜਮਾਂ ਤੱਕ ਪਹੁੰਚੀ। ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੜਤਾਲ ਦੇ ਦੌਰਾਨ ਮੁਲਜ਼ਮਾਂ ਕੋਲੋਂ ਖੁਲਾਸੇ ਹੋਣ ਦੀ ਉਮੀਦ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


