ਲਓ ਭਾਈ! ‘ਆਪ’ ਵਾਲਿਆਂ ਨੇ ਸ਼ੁਰੂ ਕੀਤੇ ਸਰਕਾਰੀ ਕੰਮ

ਜਲੰਧਰ, (ਸੋਢੀ) : ਚੋਣ ਨਤੀਜੇ 11 ਮਾਰਚ ਨੂੰ ਆਉਣੇ ਹਨ ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਆਪਣੇ ਕੰਮਕਾਜ ਲਈ ਰਣਨੀਤੀ ਉਲੀਕ ਲਈ ਹੈ। ‘ਆਪ’ ਨੇ ਅੱਜ ਜਲੰਧਰ ਤੋਂ ਨਸ਼ਾ ਮੁਕਤੀ ਮੁਹਿੰਮ ਛੇੜੀ ਹੈ। ਇਸ ਤਹਿਤ ਪਾਰਟੀ ਵਰਕਰ ਪੰਜਾਬ ਦੇ ਹਰ ਸ਼ਹਿਰ ਤੇ ਪਿੰਡ ਵਿੱਚ ਜਾ ਕੇ ਨਸ਼ੇ ਦੇ ਪੀੜਤਾਂ ਦੀਆਂ ਲਿਸਟਾਂ ਬਣਾਉਣਗੇ। ‘ਆਪ’ ਦੇ ਸੀਨੀਅਰ ਲੀਡਰ ਸੰਜੇ ਸਿੰਘ ਤੇ ਐਚ.ਐਸ. ਫੂਲਕਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 11 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਵੇਗੀ। ਇਸ ਤੋਂ ਤੁਰੰਤ ਬਾਅਦ ਵਾਅਦੇ ਮੁਤਾਬਕ ਨਸ਼ੇ ਦੇ ਸਫਾਏ ਦਾ ਕੰਮ ਸ਼ੁਰੂ ਕਰ ਦਿੱਤਾ ਜਾਏਗਾ। ਉਨਾਂ ਕਿਹਾ ਕਿ ਪਾਰਟੀ ਵਰਕਰ ਪੰਜਾਬ ਦੇ ਹਰ ਸ਼ਹਿਰ ਤੇ ਪਿੰਡ ਵਿੱਚ ਜਾ ਕੇ ਨਸ਼ੇ ਦੇ ਪੀੜਤਾਂ ਦੀਆਂ ਲਿਸਟਾਂ ਬਣਾਉਣਗੇ। ਇਸ ਸਰਵੇ ਵਿੱਚ ਜੇ ਵੀ ਵਿਅਕਤੀ ਨਸ਼ੇ ਤੋਂ ਗ੍ਰਸਤ ਪਾਏ ਜਾਣਗੇ, ਉਨਾਂ ਦਾ ਮੁਫਤ ਇਲਾਜ ਕਰਵਾਇਆ ਜਾਏਗਾ। ਉਨਾਂ ਦਾ ਨਾਂ ਵੀ ਗੁਪਤ ਰੱਖਿਆ ਜਾਏਗਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਵੀ ਨੀਤੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਸਹੀ ਭਾਅ ਮਿਲਣ, ਇਸ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਏਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਬਾਰੇ ਬਿਆਨ

ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.