ਜਗਦੇਵ ਗਰੇਵਾਲ, ਜੋਧਾਂ : ਨੇੜਲੇ ਪਿੰਡ ਲਲਤੋਂ ਕਲਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਦੇ ਸਬੰਧ ‘ਚ ਵਿਸ਼ਾਲ ਨਗਰ ਕੀਰਤਨ 27 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਭਾਈ ਜਗਦੇਵ ਸਿੰਘ ਭੀਮਾ ਨੇ ਦੱਸਿਆ ਕਿ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਸਬੰਧੀ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਐੱਨਆਰਆਈਜ਼ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਲਤੋਂ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਗੁਰਪੁਰਬ ਦੇ ਸਬੰਧੀ 20 ਤੋਂ 24 ਨਵੰਬਰ ਤਕ ਪਿੰਡ ‘ਚ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ ਤੇ 25 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਥ ਸਾਹਿਬ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ 27 ਨਵੰਬਰ ਦਿਨ ਸੋਮਵਾਰ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਨਗਰ ਕੀਰਤਨ ਦੌਰਾਨ ਸੁੁਖਜਿੰਦਰ ਸਿੰਘ ਚੰਗਿਆੜਾ ਦਾ ਢਾਡੀ ਜਥਾ ਸੰਗਤ ਨੂੰ ਗੁਰ ਇਤਿਹਾਸ ਸੁੁਣਾ ਕੇ ਨਿਹਾਲ ਕਰੇਗਾ। ਉਨ੍ਹਾਂ ਦੱਸਿਆ ਗੱਤਕਾ ਪਾਰਟੀਆਂ ਦੇ ਜੌਹਰ ਤੇ ਆਤਿਸ਼ਬਾਜ਼ੀ ਸੋਅ ਵੇਖਣ ਯੋਗ ਹੋਵੇਗਾ।