ਫੱਤੂਵਾਲਾ (ਜਲਾਲਾਬਾਦ):-ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਚੋਣ ਲੜਾਉਣ ਸਬੰਧੀ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਇਸ ਹਲਕੇ ਦੇ ਲੋਕ ਭਗਵੰਤ ਮਾਨ ਦੀ ਜਮਾਨਤ ਜ਼ਬਤ ਕਰਾ ਕੇ ਉਸ ਨੂੰ ਘਰ ਤੋਰ ਦੇਣਗੇ। ਉਨ੍ਹਾਂ ਕਿਹਾ ਕਿ ਫੋਕੇ ਵਾਅਦੇ ਅਤੇ ਝੂਠੇ ਲਾਰਿਆਂ ਦੇ ਸਹਾਰੇ ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਨੂੰ ਹੁਣ ਮੂਰਖ ਨਹੀਂ ਬਣਾ ਸਕਦੀ ਅਤੇ ਉਨ੍ਹਾਂ ਦੀਆਂ ਸਿਆਸੀ ਚਾਲਾਂ ਅਤੇ ਝੂਠ ਲੋਕਾਂ ਸਾਹਮਣੇ ਆ ਚੁੱਕਾ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ ਂ ਐਸ.ਵਾਈ.ਐਲ. ਸਬੰਧੀ ਪੁੱਛੇ ਗਏ ਸਵਾਲਾਂ ਦਾ ਸਵਾਲ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦਾ ਹੁਣ ਖਤਮ ਹੋ ਚੁੱਕਾ ਹੈ ਅਤੇ ਪੰਜਾਬ ਸਰਕਾਰ ਨੇ ਨਹਿਰ ਦੀ ਜ਼ਮੀਨ ਮਾਲਿਕ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਹੈ ਅਤੇ ਹੁਣ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਵਾਹ ਸਕਦੇ ਹਨ।ਐਸ.ਵਾਈ.ਐਲ ਬਣਾਉਣ ਦੀ ਨਾ ਤਾਂ ਕਦੇ ਲੋੜ ਸੀ ਨਾ ਹੀ ਹੈ ਅਤੇ ਨਾ ਹੀ ਇਹ ਨਹਿਰ ਬਣਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਪਾਣੀ ਪੰਜਾਬ ਦੀ ਜਿੰਦ-ਜਾਨ ਹੈ ਅਤੇ ਪਾਣੀ ਦਾ ਇਕ ਤੁਪਕਾ ਵੀ ਬਾਹਰਲੇ ਸੂਬਿਆਂ ਨੂੰ ਦੇਣ ਲਈ ਪੰਜਾਬ ਕੋਲ ਵਾਧੂ ਨਹੀਂ ਹੈ।
ਗੰਨ ਹਿੰਸਾ ਬਾਰੇ ਮੇਅਰ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਹਾਲ ਹੀ ਵਿੱਚ ਹੋਈਆਂ ਗੋਲੀ ਦੀਆਂ ਵਾਰਦਾਤਾਂ, ਜਿਨ੍ਹਾਂ ਕਾਰਨ ਤਿੰਨ ਲੋਕਾਂ ਦੀ ਮੌਤ ਹੋਈ ਹੈ ਅਤੇ ਦੋ ਹੋਰ ਗੰਭੀਰ ਹਾਲਤ ਵਿੱਚ ਹਨ, ਨੇ ਮੈਨੂੰ ਬਹੁਤ


