ਲੁਧਿਆਣਾ:- ਜੇਲ੍ਹ ‘ਚ ਗੈਂਗਸਟਰ ਗਰੁੱਪ ਵੱਲੋਂ ਇੱਕ ਹਵਾਲਾਤੀ ਡੇਰਾ ਪ੍ਰੇਮੀ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਗਈ।ਡੇਰਾ ਪ੍ਰੇਮੀ ਜਗਜੀਤ ਸਿੰਘ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਜੇਲ੍ਹ ‘ਚ ਬੰਦ ਸੀ। ਜਾਣਕਾਰੀ ਮੁਤਾਬਿਕ ਇਸੇ ਵਜ੍ਹਾ ਕਾਰਨ ਜੇਲ੍ਹ ਜਗਜੀਤ ਸਿੰਘ ਨੂੰ ਬਦਮਾਸ਼ਾਂ ਨੇ ਇੰਨੀ ਬੁਰੀ ਤਰੀਕੇ ਕੁੱਟਿਆ ਕਿ ਉਸ ਦੀਆਂ ਦੋਵੇਂ ਲੱਤਾਂ-ਬਾਂਹਾਂ ਤੋੜ ਦਿੱਤੀਆਂ ਗਈਆਂ ਹਨ। ਇਸ ਕੁੱਟਮਾਰ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ ਅਤੇ ਬਕਾਇਦਾ ਫੇਸ ਬੁੱਕ ‘ਤੇ ਪੋਸਟ ਪਾ ਕੇ ਇਸ ਦਾ ਕਬੂਲ ਨਾਮਾ ਵੀ ਕੀਤਾ ਗਿਆ ਹੈ।ਦੱਸ ਦਈਏ ਕਿ 12 ਜੂਨ ਨੂੰ ਆਪਣੀ ਮਾਂ ਦੀ ਮੌਤ ਤੋਂ ਪਿੱਛੋਂ ਡੇਰਾ ਪ੍ਰੇਮੀ ਜਗਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ। ਇਸ ਤੋਂ ਬਾਅਦ ਬਲਾਚੌਰ ਥਾਣੇ ਵਿੱਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਤੇ ਹੁਣ ਉਹ ਲੁਧਿਆਣਾ ਜੇਲ੍ਹ ਵਿੱਚ ਬੰਦ ਸੀ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


