Skip to content
Sunday, October 18, 2026 11°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

By Admin Published 1 min read

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਇੱਕ ਵਫਦ ਦੀ ਆਮਦ ਮੌਕੇ ਰੱਖੇ ਸਮਾਗਮਾਂ ਵਿੱਚ ਲੋਕਾ ਦਾ ਵੱਡਾ ਇਕੱਠ ਹੋਇਆ।ਪੰਜਾਬ ਤੋਂ ਆਏ ਰਾਜਨੀਤਿਕ ਆਗੂਆਂ ਨਾਲ ਮੇਲ-ਮਿਲਾਪ ਲਈ ਲੈਂਗਲੀ ਬੈਕਿਉਟ ਹਾਲ (ਫਰੇਜਰ-264) ਵਿਖੇ ਰੱਖੇ ਇਕੱਠ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਏ ਅਤੇ ਆਗੂਆਂ ਨੇ ਵਿਚਾਰਾਂ ਦੀ ਸਾਂਝ ਪਾਈ।ਲੈਂਗਲੀ ਬੈਂਕੁਇਟ ਹਾਲ ‘ਚ ਹੋਏ ਭਰਵੇਂ ਇਕੱਠਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਪੂਰੀ ਤਰ੍ਹਾਂ ਖੁਸ਼ ਨਜ਼ਰ ਆਈ।ਸ਼੍ਰੋਮਣੀ ਅਕਾਲੀ ਦਲ ਵਲੋਂ ਭੇਜੇ ਵਫਦ ‘ਚ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਧਰਮਕੋਟ, ਪਰਮਜੀਤ ਸਿੰਘ ਢਿੱਲੋਂ ਹਲਕਾ ਸਮਰਾਲਾ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਤਵਿੰਦਰਪਾਲ ਸਿੰਘ ਢੱਟ ਹਲਕਾ ਹੁਸ਼ਿਆਰਪੁਰ, ਆਲੂ ਕਿੰਗ ਵਜੋਂ ਜਾਣੇ ਜਾਂਦੇ ਜਲੰਧਰ ਦੇ ਸੰਘਾ ਪਰਿਵਾਰ ਦੇ ਫਰਜੰਦ ਹਰਜਾਪ ਸਿੰਘ ਸੰਘਾ ਹਲਕਾ ਜਲੰਧਰ ਕੈਂਟ, ਐਡਵੋਕੇਟ ਰਾਜਕਮਲ ਸਿੰਘ ਹਲਕਾ ਨੂਰਮਹਿਲ ਅਤੇ ਜਸਪ੍ਰੀਤ ਸਿੰਘ ਮਾਹਲਾ ਹਲਕਾ ਬਾਘਾਪੁਰਾਣਾ ਨੇ ਸ਼ਿਰਕਤ ਕੀਤੀ ।ਕੈਨੇਡਾ ਪਹੁੰਚਣ ਸਮੇਂ ਸਭ ਤੋਂ ਪਹਿਲਾਂ ਸਮੂੰਹ ਆਗੂਆਂ ਨੂੰ ਵੈਨਕੂਵਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ ਵਿਖੇ ਨਤਮਸਤਕ ਹੋਣ ਸਮੇਂ ਪ੍ਰਬੰਧਕੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp