Ad-Time-For-Vacation.png

(ਲੈਟਰ)ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵੀਚਾਰ ਵਿੱਚ ਰੱਬ ਅਤੇ ਜੱਗ {ਕੁਦਰਤ}

ਗਉੜੀ ਮਹਲਾ 9 ||
ਸਾਧੋ ਰਚਨਾ ਰਾਮ ਬਨਾਈ ||

ਹੇ ਸੰਤ ਜਨੋ! ਪਰਮਾਤਮਾ ਨੇ (ਜਗਤ ਦੀ ਇਹ ਅਸਚਰਜ) ਰਚਨਾ ਰਚ ਦਿੱਤੀ ਹੈ।

ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ||1|| ਰਹਾਉ ||

ਇਕ ਮਨੁੱਖ ਮਰਦਾ ਹੈ (ਪਰ) ਦੂਜਾ ਉਸ ਨੂੰ ਮਰਦਿਆਂ ਵੇਖ ਕੇ ਭੀ ਆਪਣੇ ਆਪ ਨੂੰ) ਸਦਾ ਟਿਕੇ ਰਹਿਣ ਵਾਲਾ ਸਮਝਦਾ ਹੈ । ਇਹ ਇਕ ਅਸਚਰਜ ਤਮਾਸ਼ਾ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ ।1।ਰਹਾਉ।

ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ||

ਮਨੁੱਖ ਕਾਮ ਕ੍ਰੋਧ ਮੋਹ ਦੇ ਕਾਬੂ ਵਿਚ ਆਇਆ ਰਹਿੰਦਾ ਹੈ ਤੇ ਪਰਮਾਤਮਾ ਦੀ ਹਸਤੀ ਨੂੰ ਭੁਲਾਈ ਰੱਖਦਾ ਹੈ ।

ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ||1||

ਇਹ ਸਰੀਰ ਸਦਾ ਰਹਿਣ ਵਾਲਾ ਨਹੀਂ ਹੈ, ਪਰ ਮਨੁੱਖ ਇਸ ਨੂੰ ਸਦਾ ਕਾਇਮ ਰਹਿਣ ਵਾਲਾ ਸਮਝਦਾ ਹੈ, ਜਿਵੇਂ ਰਾਤ ਵੇਲੇ (ਸੁੱਤਿਆਂ} ਸੁਪਨਾ (ਆਉਂਦਾ ਹੈ ਮਨੁੱਖ ਉਸ ਸੁਪਨੇ ਨੂੰ ਅਸਲੀ ਵਾਪਰਦਾ ਸਮਝਦਾ ਹੈ) ।1।

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ||

ਜਿਵੇਂ ਬੱਦਲ ਦੀ ਛਾਂ ਸਦਾ ਇੱਕ ਥਾਂ ਟਿਕੀ ਨਹੀਂ ਰਹਿੰਦੀ ਤਿਵੇਂ ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਇਹ ਸਭ ਕੁਝ ਆਪਣੇ ਸਮੇਂ ਨਾਲ ਨਾਸ ਹੋ ਜਾਂਦਾ ਹੈ।

ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ||2||2||

ਹੇ ਦਾਸ ਨਾਨਕ! (ਜਿਸ ਮਨੁੱਖ ਨੇ) ਜਗਤ ਨੂੰ ਨਾਸਵੰਤ ਸਮਝ ਲਿਆ ਹੈ, ਉਹ (ਸਦਾ-ਥਿਰ ਰਹਿਣ ਵਾਲੇ) ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ।2।2।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.