ਦੋਦਾ, (ਲਖਵੀਰ ਬਿੱਟੂ): ਗਿੱਦੜਬਾਹਾ ਦੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ‘ਚ ਕੱਢੇ ਗਏ ਰੋਡ ਸ਼ੋਅ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਰੋਡ ਸ਼ੋਅ ਇਸ ਗੱਲ ਦਾ ਸਬੂਤ ਹੈ ਕਿ ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਇਸ ਕਦਰ ਖਫ਼ਾ ਹਨ ਕਿ ਉਹ ਆਗਾਮੀ ਚੋਣਾਂ ‘ਚ ਕਾਂਗਰਸ ਨੂੰ ਪੂਰਨ ਬਹੁਮਤ ਨਾਲ ਜਿਤਾਉਣ ਲਈ ਪੱਕਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਮਿਲ ਰਹੇ ਹੁੰਗਾਰੇ ਸਕਦਾ ਕਾਂਗਰਸ ਦੀ ਜਿੱਤ ਯਕੀਨੀ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


