Ad-Time-For-Vacation.png

ਲੋਕਾਂ ਨੇ ਸੁਖਬੀਰ ਬਾਦਲ ਦਾ ਸੁਖ ਵਿਲਾਸ ਹੋਟਲ ਆਪ ਪਾਰਟੀ ਵਲੰਟੀਅਰਾਂ ਨੇ ਜਾ ਘੇਰਿਆ

ਕੁਰਾਲੀ- ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ, ਕੰਵਰ ਸੰਧੂ, ਜੱਸੀ ਜਸਰਾਜ ਅਤੇ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਾਰਟੀ ਦੇ ਵਾਲੰਟੀਅਰਾਂ ਅਤੇ ਆਮ ਲੋਕਾਂ ਨੇ ਚੰਡੀਗੜ੍ਹ ਨੇੜੇ ਉਸਾਰੇ ਗਏ ਸੁਖ ਵਿਲਾਸ ਰਿਜ਼ਾਰਟ ਅਤੇ ਸਪਾ ਦੇ ਬਾਹਰ ਕੱਲ੍ਹ ਜ਼ੋਰਦਾਰ ਪ੍ਰਦਰਸ਼ਨ ਕੀਤਾ।ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉੱਤੇ ਸੁਖਬੀਰ ਸਿੰਘ ਬਾਦਲ ਦੇ ਬਣਾਏ ਸਾਰੇ ਹੋਟਲਾਂ ਨੂੰ ਜ਼ਬਤ ਕੀਤਾ ਜਾਵੇਗਾ। ਕੰਵਰ ਸੰਧੂ ਨੇ ਕਿਹਾ ਕਿ ਇੱਕ ਸੜਕ ਬਣਾਉਣ ਲਈ ਸਰਕਾਰੀ ਖਜ਼ਾਨੇ ਵਿੱਚੋਂ 29 ਕਰੋੜ ਰੁਪਏ ਦੀ ਦੁਰਵਰਤੋਂ ਕੀਤੀ ਗਈ ਸੀ। ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਵਿੱਚ ਵੀ ਸੜਕਾਂ ਦੀ ਨਵੀਂ ਰੂਪ ਰੇਖਾ ਤਿਆਰ ਕੀਤੀ ਸੀ, ਤਾਂ ਜੋ ਉਹ ਮੋਹਾਲੀ ਦੇ ਹਵਾਈ ਅੱਡੇ ਤੋਂ ਆਪਣੇ ਰਿਜ਼ਾਰਟ ਤੱਕ ਇੱਕ ਸਿੱਧੀ ਪਹੁੰਚ ਹਾਸਲ ਕਰਵਾ ਸਕੇ। ਸੰਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਓਬਰਾਏ ਗਰੁੱਪ ਨੂੰ ਵੀ ਉਸ ਰਿਜ਼ਾਰਟ ਵਿੱਚ ਸ਼ਾਮਲ ਕੀਤਾ ਹੈ, ਜਿਸ ਵਿੱਚ ਉਸ ਦਾ ਅਤੇ ਉਸ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦੇ ਰਿਜ਼ਾਰਟ ਵਿੱਚ ਇੱਕ ਵਿਲਾ ਵਿੱਚ ਇੱਕ ਰਾਤ ਕੱਟਣ ਦਾ ਕਿਰਾਇਆ ਪੰਜ ਲੱਖ ਰੁਪਏ ਅਤੇ ਇੱਕ ਕਮਰੇ ਦਾ ਕਿਰਾਇਆ 35,000 ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਐਸ਼ ਪ੍ਰਸਤੀਆਂ ਪੰਜਾਬ ਦੀ ਜਨਤਾ ਲਈ ਨਹੀਂ, ਸੁਖਬੀਰ ਸਿੰਘ ਬਾਦਲ ਨੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰ ਦੇ ਅਰਬਾਂ ਰੁਪਏ ਇਸ ਰਿਜ਼ਾਰਟ ਉੱਤੇ ਖਰਚ ਕੀਤੇ ਹੋਏ ਹਨ।

ਪਾਰਟੀ ਦੇ ਆਗੂ ਰਾਘਵ ਚੱਢਾ ਨੇ ਇਸ ਮੌਕੇ ਬਾਦਲ ਪਰਵਾਰ ਉਤੇ ਵਰ੍ਹਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਸਰਕਾਰੀ ਟਰਾਂਸਪੋਰਟ ਤਬਾਹ ਕਰ ਕੇ ਆਪਣੇ ਕਾਰੋਬਾਰ ਨੂੰ ਵਧਾਇਆ ਹੈ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਬਾਦਲ ਪਰਵਾਰ ਦੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਕਰਵਾ ਕੇ ਉਨ੍ਹਾਂ ਨੂੰ ਜ਼ਬਤ ਕੀਤਾ ਜਾਵੇਗਾ। ਪਾਰਟੀ ਆਗੂ ਜੱਸੀ ਜਸਰਾਜ ਨੇ ਕਿਹਾ ਕਿ ਜਦੋਂ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ, ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਲਈ ਪਾਣੀਆਂ ਦੀਆਂ ਟੈਂਕੀਆਂ ਉੱਤੇ ਚੜ੍ਹਦੇ ਅਤੇ ਆਤਮਦਾਹ ਕਰਨ ਲਈ ਮਜਬੂਰ ਹੋ ਰਹੇ ਹਨ, ਅਧਿਆਪਕਾਂ ਉੱਤੇ ਪੁਲਸ ਲਾਠੀਚਾਰਜ ਕਰਦੀ ਹੈ ਅਤੇ ਸੁਖਬੀਰ ਸਿੰਘ ਬਾਦਲ ਆਪਣੇ ਸ਼ਾਹੀ ਰਿਜ਼ਾਰਟ ਦੀ ਉਸਾਰੀ ਵਿੱਚ ਰੁੱਝਾ ਹੋਇਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਰੇ ਸਾਲਾਂ ਦੌਰਾਨ ਬਾਦਲ ਨੇ ਪੰਜਾਬ ਦੀ ਜਨਤਾ ਨੂੰ ਕੇਵਲ ਝੂਠੇ ਸੁਫਨੇ ਹੀ ਵੇਚੇ ਹਨ ਅਤੇ ਉਨ੍ਹਾਂ ਨੂੰ ਹਰ ਪਾਸਿਓਂ ਲੁੱਟਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.