ਲੋਕ ਸਭਾ ਚੋਣਾਂ 2019 ‘ਚ ਇਕਤਰਫ਼ਾ ਜਿੱਤ ਮਗਰੋਂ ਮੋਦੀ ਨੂੰ ਵਿਦੇਸ਼ੀ ਨੇਤਾਵਾਂ ਨੇ ਦਿੱਤੀ ਵਧਾਈ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਇਜ਼ਰਾਈਲ, ਸ੍ਰੀਲੰਕਾ ਅਤੇ ਨੇਪਾਲ ਦੇ ਪ੍ਰਧਾਨ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿਤੀ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਮੋਦੀ ਨੂੰ ਵਧਾਈ ਦੇਣ ਵਾਲੇ ਪਹਿਲੇ ਰਾਸ਼ਟਰ ਪ੍ਰਮੁੱਖ ਸਨ।ਉਨ੍ਹਾਂ ਟਵੀਟ ਵਿਚ ਕਿਹਾ, ”ਮੇਰੇ ਦੋਸਤ ਨਰਿੰਦਰ ਮੋਦੀ ਤੁਹਾਨੂੰ ਇਸ ਸ਼ਾਨਦਾਰ ਜਿੱਤ ‘ਤੇ ਤਹਿ ਦਿਲੋਂ ਵਧਾਈ।ਇਹ ਚੋਣ ਨਤੀਜੇ ਇਕ ਵਾਰ ਫਿਰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡੀ ਅਗਵਾਈ ਨੂੰ ਸਾਬਤ ਕਰਦੇ ਹਨ।ਉਨ੍ਹਾਂ ਕਿਹਾ, ”ਅਸੀਂ ਇਕੱਠੇ ਮਿਲ ਕੇ ਭਾਰਤ ਅਤੇ ਇਜ਼ਰਾਈਲ ਵਿਚਕਾਰ ਦੋਸਤੀ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖਾਂਗੇ।ਬਹੁਤ ਵਧੀਆ, ਮੇਰੇ ਦੋਸਤ।” ਨੇਤਨਯਾਹੂ ਨੇ ਹਿਬਰੂ ਦੇ ਨਾਲ -ਨਾਲ ਹਿੰਦੀ ਅਤੇ ਅੰਗਰੇਜ਼ੀ ਵਿਚ ਵੀ ਟਵੀਟ ਕੀਤਾ।ਨੇਪਾਲ ਦੇ ਪ੍ਰਧਾਨ ਮਤੰਤਰੀ ਪੀ ਸ਼ਰਮਾ ਓਲੀ ਨੇ ਅਪਣੇ ਟਵੀਟ ਵਿਚ ਕਿਹਾ, ”ਮੈਂ ਨਰਿੰਦਰ ਮੋਦੀ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ‘ਤੇ ਵਧਾਈ ਦਿੰਦਾ ਹਾਂ।ਉਨ੍ਹਾਂ ਕਿਹਾ, ”ਮੈਂ ਸਾਰਿਆਂ ਦੀ ਸਫ਼ਲਤਾ ਦੀ ਕਾਮਨਾ ਕਰਦਾ ਹਾਂ।ਮੈਨੂੰ ਤੁਹਾਡੇ (ਪ੍ਰਧਾਨ ਮੰਤਰੀ) ਨਾਲ ਦੋਸਤਾਨਾ ਸਬੰਧ ਬਣਾ ਕੇ ਕੰਮ ਕਰਨ ਦੀ ਉਮੀਦ ਹੈ।”ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤੀਪਾਲ ਸਿਿਰਸੇਨਾ ਨੇ ਵੀ ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿਤੀ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੇ ਕਿਹਾ, ”ਨਰਿੰਦਰ ਮੋਦੀ ਨੂੰ ਸ਼ਾਨਦਾਰ ਜਿੱਤ ‘ਤੇ ਬਹੁਤ ਬਹੁਤ ਵਧਾਈ।”ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਮੋਦੀ ਨੂੰ ਵਧਾਈ ਦਿਤੀ। ਪੁਤਿਨ ਨੇ ਅਪਣੇ ਵਧਾਈ ਸੰਦੇਸ਼ ਵਿਚ ਕਿਹਾ, ”ਮੈਂ ਉਮੀਦ ਕਰਦਾ ਹਾਂ ਕਿ ਤੁਸੀ ਸਦੀਆਂ ਪੁਰਾਣੀ ਦੋਸਤੀ ਨੂੰ ਮਜ਼ਬੂਤ ਕਰੋਗੇ ਅਤੇ ਵਿਕਾਸ ਖ਼ਾਸ ਕਰ ਕੇ ਰਣਨੀਤੀ ਸਾਂਝੇਦਾਰੀ ਵਿਚ ਵਾਧਾ ਹੋਵੇਗਾ।”ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫ਼ਿੰਗ ਨੇ ਵੀ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੰਦਿਆਂ ਦੋ-ਪੱਖੀ ਸਬੰਧਾਂ ਨੂੰ ਨਵੀਂਆਂ ਉਚਾਈਆਂ ‘ਤੇ ਲੈ ਕੇ ਜਾਣ ਦਾ ਦ੍ਰਿੜ ਇਰਾਦਾ ਕੀਤਾ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਚੀਨੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ।’ਇਸ ਤੋਂ ਇਲਾਵਾ ਭੂਟਾਨ, ਅਫ਼ਗਾਨਿਸਤਾਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੇ ਵੀ ਟਵੀਟ ਕਰ ਕੇ ਮੋਦੀ ਸਰਕਾਰ ਨੂੰ ਵਧਾਈ ਦਿੱਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.