ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਰਬਤ ਦਾ ਭਲਾ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ‘ਚ ਲੋੜਵੰਦ ਬੱਚਿਆਂ ਨੂੰ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਮੌਕੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਟਰੱਸਟ ਦੇ ਹੈੱਡ ਆਫਿਸ ਤੋਂ ਆਏ ਹੋਏ ਚੈੱਕ ਵੰਡੇ ਗਏ ਅਤੇ ਕਿਹਾ ਕਿ ਨਵਜੋਤ ਸਿੰਘ ਜੋ ਕਿ ਬਿਲਕੁਲ ਛੋਟੀ ਉਮਰ ਵਿੱਚ ਸ਼ੂਗਰ ਦਾ ਮਰੀਜ਼ ਬਣ ਗਿਆ ਹੈ ਹਰ ਰੋਜ਼ ਇਨਜੈਕਸ਼ਨ ਲੱਗਦਾ ਹੈ ਪਰ ਪਰਿਵਾਰ ਗਰੀਬੀ ਦੀ ਰੇਖਾ ਤੋਂ ਵੀ ਥੱਲੇ ਰਹਿ ਰਿਹਾ ਹੈ ਅਤੇ ਰੋਜ਼ ਰੋਜ਼ ਦੀ ਦਵਾਈ ਤੋਂ ਹੱਥ ਖੜ੍ਹੇ ਕਰ ਚੁੱਕਿਆ ਹੈ ਤਾਂ ਪਤਾ ਲੱਗਣ ਤੇ ਡਾਕਟਰ ਐਸਪੀ ਸਿੰਘ ਓਬਰਾਏ ਕੋਲ ਫਰਿਆਦ ਕੀਤੀ ਗਈ ਅਤੇ ਉਨਾਂ੍ਹ ਨੇ ਤਰੁੰਤ ਸਹਾਇਤਾ ਰਾਸ਼ੀ ਦੇ ਚੈੱਕ ਸ੍ਰੀ ਮੁਕਤਸਰ ਸਾਹਿਬ ਟੀਮ ਨੂੰ ਭੇਜੇ ਗਏ ਤਾਂ ਕਿ ਉਹ ਅਪਣਾ ਇਲਾਜ ਕਰਵਾ ਸਕਣ। ਇਸ ਤਰਾਂ੍ਹ ਹੋਰ ਗਰੀਬ ਘਰਾਂ ਦੇ ਬੱਚਿਆਂ ਨੂੰ ਵੀ ਸਹਾਇਤਾ ਰਾਸ਼ੀ ਦਿੱਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਕਿਹਾ ਕਿ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ‘ਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਪਾਲ ਸਿੰਘ, ਮਾਸਟਰ ਰਾਜਿੰਦਰ ਸਿੰਘ, ਗੁਰਚਰਨ ਸਿੰਘ ਮਲੋਟ ਇਕਾਈ ਅਤੇ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


