ਪੱਤਰ ਪੇ੍ਰਰਕ, ਖੰਨਾ : ਲੜਕੀ ਨੂੰ ਵਰਗਲਾ ਕੇ ਘਰੋਂ ਲਿਜਾਣ ਦੇ ਦੋਸ਼ ਅਧੀਨ ਪੁਲਿਸ ਵੱਲੋਂ ਪਤੀ ਪਤਨੀ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵੱਲੋਂ ਲੜਕੀ ਦੇ ਪਿਤਾ ਦੇ ਬਿਆਨਾਂ ‘ਤੇ ਮਲਾਗਰ ਸਿੰਘ ਤੇ ਉਸ ਦੀ ਪ੍ਰਰੀਤੀ ਵਾਸੀ ਪਿੰਡ ਹੋਲ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀਂ ਲੜਕੀ ਦੇ ਪਿਤਾ ਨੇ ਦੱਸਿਆ ਉਸ ਦੀ ਸਭ ਤੋਂ ਵੱਡੀ ਲੜਕੀ 15 ਦਿਨਾਂ ਤੋਂ ਸਕੂਲ ਪੜ੍ਹਨ ਨਹੀਂ ਜਾ ਰਹੀ ਸੀ, ਜੋ ਬੀਤੇ ਦਿਨ ਉਸਦੀ ਵੱਡੀ ਲੜਕੀ ਆਪਣੀ ਛੋਟੀ ਭੈਣ ਨੂੰ ਇਹ ਕਹਿ ਕੇ ਚਲੀ ਗਈ ਕਿ ਉਹ ਦਾਦੀ ਕੋਲ ਘਰ ਜਾ ਕੇ ਘਰ ਆਉਂਦੀ ਹੈ, ਜੋ ਕਾਫ਼ੀ ਸਮਾਂ ਬੀਤਣ ਤੋਂ ਬਾਅਦ ਵੱਡੀ ਲੜਕੀ ਆਪਣੇ ਘਰ ਵਾਪਸ ਨਹੀਂ ਆਈ, ਜਿਸ ਦੀ ਕਾਫੀ ਭਾਲ ਕੀਤੀ ਪਰ ਕਿਤੇ ਵੀ ਨਹੀਂ ਮਿਲੀ। ਹੁਣ ਪੜਤਾਲ ਕਰਨ ‘ਤੇ ਪਤਾ ਲੱਗਾ ਹੈ ਕਿ ਉਸ ਦੀ ਲੜਕੀ ਨੂੰ ਮਲਾਗਰ ਸਿੰਘ ਤੇ ਇਸ ਦੀ ਪਤਨੀ ਪ੍ਰਰੀਤੀ ਨੇ ਵਰਗਲਾ ਕੇ ਫੁਸਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਏ ਹਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


