Skip to content
Monday, November 2, 2026 3°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਲੰਗਾਹ ਵੱਲੋਂ ਗੁਰਦਾਸਪੁਰ ਅਦਾਲਤ ‘ਚ ਆਤਮ ਸਮਰਪਣ, ਸਤਕਾਰ ਕਮੇਟੀ ਵੱਲੋਂ ਲੰਗਾਹ ਵਿਰੁੱਧ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

By Admin Published 1 min read

ਗੁਰਦਾਸਪੁਰ,: ਬਲਾਤਕਾਰ ਦੇ ਦੋਸ਼ਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਨੇ ਬੁੱਧਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਦੌਰਾਨ ਅਦਾਲਤ ਦੇ ਬਾਹਰ ਪੁੱਜੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸੁੱਚਾ ਸਿੰਘ ਲੰਗਾਹ ਦਾ ਜ਼ਬਰਦਸਤ ਵਿਰੋਧ ਕਰਦੇ ਹੋਏ ਮੁਰਦਾਬਾਦ ਦੇ ਨਾਅਰੇ ਲਾਏ ਗਏ।

ਲੰਗਾਹ ਵੱਲੋਂ ਆਤਮ ਸਮਰਪਣ ਕਰਨ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਨੇ ਉਨ•ਾਂ ਨੂੰ ਹਿਰਾਸਤ ‘ਚ ਲੈਣ ਦਾ ਪ੍ਰਬੰਧ ਕੀਤਾ ਹੋਇਆ ਸੀ ਪਰ ਇਸ ਦੇ ਬਾਵਜੂਦ ਸੁੱਚਾ ਸਿੰਘ ਲੰਗਾਹ ਪੁਲਿਸ ਨੂੰ ਝਕਾਨੀ ਦੇ ਕੇ ਅਦਾਲਤ ਕੰਪਲੈਕਸ ‘ਚ ਪੁੱਜ ਗਏ। ਜਾਣਕਾਰੀ ਮੁਤਾਬਿਕ ਸੁੱਚਾ ਸਿੰਘ ਲੰਗਾਹ ਸਵਾ ਦੋ ਵਜੇ ਆਪਣੇ ਵਕੀਲ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਮੋਹਿਤ ਬਾਂਸਲ ਅੱਗੇ ਪੇਸ਼ ਹੋਏ। ਜੱਜ ਨੇ ਉਨ•ਾਂ ਨੂੰ ਪੰਜ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਦੂਜੇ ਪਾਸੇ ਸਤਕਾਰ ਕਮੇਟੀ ਵੱਲੋਂ ਲੰਗਾਹ ਵਿਰੁੱਧ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਜਦੋਂ ਸੁੱਚਾ ਸਿੰਘ ਲੰਗਾਹ ਨੂੰ ਪੁਲਿਸ ਅਦਾਲਤ ਤੋਂ ਪੁੱਛਗਿੱਛ ਲਈ ਥਾਣੇ ਲੈ ਕੇ ਜਾ ਰਹੀ ਸੀ ਤਾਂ ਪੁਲਿਸ ਦੀ ਗੱਡੀ ਨੂੰ ਸਤਿਕਾਰ ਕਮੇਟੀ ਅਤੇ ਸਿੱਖ ਸੰਗਠਨਾਂ ਨੇ ਘੇਰ ਲਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸੁੱਚਾ ਸਿੰਘ ਲੰਗਾਹ ਦਾ ਪੁਤਲਾ ਵੀ ਫੂਕਿਆ ਗਿਆ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp