ਸਰਵਣ ਸਿੰਘ ਭੰਗਲਾਂ, ਸਮਰਾਲਾ : ਸਮਰਾਲਾ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਅਗਵਾਈ ‘ਚ ਸਮੁੱਚੇ ਵਕੀਲ ਭਾਈਚਾਰੇ ਵੱਲੋਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਸ਼ਹੀਦ ਕੀਤੇ ਛੇ ਹੋਰ ਸ਼ਹੀਦਾਂ ਵਿਸ਼ਨੂੰ ਗਣੇਸ਼ ਪਿੰਗਲੇ, ਜਗਤ ਸਿੰਘ, ਹਰਨਾਮ ਸਿੰਘ ਸਿਆਲਕੋਟੀ, ਬਖਸ਼ੀਸ਼ ਸਿੰਘ, ਸੁਰੈਣ ਸਿੰਘ (ਵੱਡਾ) ਤੇ ਸੁਰੈਣ ਸਿੰਘ (ਛੋਟਾ) ਦੇ ਸ਼ਹੀਦੀ ਦਿਨ ਮੌਕੇ ਇਕੱਠੇ ਹੋ ਕੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪ੍ਰਧਾਨ ਸ਼ਾਹੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਤੇ ਲਾਸਾਨੀ ਸ਼ਹਾਦਤ ਸਬੰਧੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਭਗਤ ਸਿੰਘ ਵੀ ਆਪਣਾ ਆਦਰਸ਼ ਮੰਨਦਾ ਸੀ।

ਸਰਾਭਾ ਹੋਰਾਂ ਨੇ ਗ਼ਦਰ ਪਾਰਟੀ ਦੇ ਅਖ਼ਬਾਰ ‘ਗ਼ਦਰ’ ਨੂੰ ਪੰਜਾਬੀ, ਹਿੰਦੀ, ਉਰਦੂ, ਗੁਜਰਾਤੀ ਤੇ ਪਸ਼ਤੋ ਭਾਸ਼ਾ ‘ਚ ਕੱਿਢਆ। ਦੇਸ਼ ਦੀ ਆਜ਼ਾਦੀ ਲਈ ਲੜਾਈ ਲੜ ਰਹੇ ਇਨ੍ਹਾਂ ਪ੍ਰਵਾਨਿਆਂ ਨੂੰ 16 ਨਵੰਬਰ 1915 ਨੂੰ ਅੰਗਰੇਜ਼ ਸਰਕਾਰ ਨੇ ਲਾਹੌਰ ਸੈਂਟਰਲ ਜੇਲ੍ਹ ‘ਚ ਫ਼ਾਂਸੀ ਦੇ ਦਿੱਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਐਡਵੋਕੇਟ ਨਰਿੰਦਰ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਗਿੱਲ ਨੇ ਸ਼ਹੀਦਾਂ ਦੀ ਸ਼ਹੀਦੀ ਨੂੰ ਨਮਨ ਕਰਦੇ ਹੋਏ ਆਪਣੇ ਵਿਚਾਰ ਰੱਖੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਐਡਵੋਕੇਟ ਸੇਖੋਂ, ਬਲਵਿੰਦਰ ਕੌਰ, ਰੁਪਿੰਦਰ ਕੌਰ, ਕਰਨੈਲ ਸਿੰਘ ਿਢੱਲੋਂ, ਦਵਿੰਦਰ ਸ਼ਾਮਗੜ, ਲਖਵੀਰ ਸਿੰਘ, ਐੱਸਕੇ ਵਸ਼ਿਸ਼ਠ ਤੇ ਸਮੂਹ ਬਾਰ ਮੈਂਬਰ ਹਾਜ਼ਰ ਸਨ।