ਜਗਦੇਵ ਗਰੇਵਾਲ, ਜੋਧਾਂ : ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਦੀ ਸਾਂਭ ਸੰਭਾਲ ਤੇ ਸ਼ੁੱਧਤਾ ਲਈ ਸਾਨੂੰ ਦਿਨ ਤਿਉਹਾਰ ਸ਼ੋਰ ਸ਼ਰਾਬਾ ਤੇ ਪ੍ਰਦੂਸ਼ਣ ਰਹਿਤ ਮਨਾਉਣੇ ਚਾਹੀਦੇ ਹਨ ਤਦ ਹੀ ਆਉਣ ਵਾਲੀਆਂ ਪੀੜ੍ਹੀਆਂ ਤੰਦਰੁਸਤ ਤੇ ਲੰਮਾ ਜੀਵਨ ਜੀਅ ਸਕਦੀਆਂ ਹਨ। ਉਕਤ ਪ੍ਰਗਟਾਵਾ ਗੁੱਜਰਵਾਲ ਦੇ ਵਾਤਾਵਰਨ ਪ੍ਰਰੇਮੀ ਤੇ ਸਮਾਜ ਸੇਵੀ ਚਰਨਜੀਤ ਸਿੰਘ ਗਰੇਵਾਲ ਹਾਂਗਕਾਂਗ ਵਾਲਿਆਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਉਪਰਾਲੇ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਚਰਨਜੀਤ ਸਿੰਘ ਗਰੇਵਾਲ ਨੇ ਕਿਹਾ ਵਾਤਾਵਰਨ ਸ਼ੁੱਧਤਾ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਤੇ ਉਨਾਂ੍ਹ ਦੀ ਸਾਂਭ ਸੰਭਾਲ ਕਰਨ ਦੀ ਲੋੜ ਹੈ, ਕਿਉਂਕਿ ਧਰਮ ਗੰ੍ਥਾਂ ‘ਚ ਵਾਤਾਵਰਨ ਦੀ ਸਾਂਭ ਸੰਭਾਲ ਨੂੰ ਵੀ ਵੱਡੇ ਪੁੰਨ ਦਾ ਕਾਰਜ ਦਾ ਦਰਜਾ ਦਿੱਤਾ ਗਿਆ ਹੈ।