ਵਾਹ ਪੰਜਾਬ ਸਰਕਾਰ: ਸਾਬਕਾ ਵਿਧਾਇਕ ਨੂੰ ਘਰੋਂ ਕੱਢਿਆ, ਸਾਮਾਨ ਸੜਕ ‘ਤੇ ਸੁੱਟਿਆ

ਹੁਸ਼ਿਆਰਪੁਰ: ਬਹੁਜਨ ਸਮਾਜ ਪਾਰਟੀ (ਬੀ.ਐਸ.ਪੀ.) ਦੇ ਸਾਬਕਾ ਵਿਧਾਇਕ ਸ਼ਿੰਗਾਰਾ ਸਿੰਘ ਸਹੂੰਗੜਾ ਆਪਣੇ ਪਰਿਵਾਰ ਨਾਲ ਸੜਕ ਦੇ ਕੰਢੇ ਰਹਿ ਕੇ ਗੁਜਾਰਾ ਕਰ ਰਹੇ ਹਨ। ਉਹ ਧਰਨੇ ‘ਤੇ ਨਹੀਂ ਬੈਠੇ ਹਨ। ਇਸ ਵਾਰ ਉਨ੍ਹਾਂ ਨੂੰ ਪ੍ਰਸ਼ਾਸਨ ਨੇ ਸਾਮਾਨ ਸਮੇਤ ਘਰੋਂ ਬਾਹਰ ਕੱਢ ਦਿੱਤਾ ਹੈ।ਪ੍ਰਸ਼ਾਸਨ ਦਾ ਕਹਿਣਾ ਹੈ ਕਿ ਐਮ.ਐਲ.ਏ. ਸਾਹਿਬ ਪਿਛਲੇ 25 ਸਾਲਾਂ ਤੋਂ ਸਰਕਾਰੀ ਕੁਆਰਟਰ ਵਿੱਚ ਰਹਿ ਰਹੇ ਹਨ। ਉਨ੍ਹਾਂ ਇਸ ਦਾ ਕੋਈ ਕਿਰਾਇਆ ਵੀ ਨਹੀਂ ਦਿੱਤਾ। ਬਲਕਿ ਜਦੋਂ ਪ੍ਰਸ਼ਾਸਨ ਵੱਲੋਂ ਕੋਈ ਉਨ੍ਹਾਂ ਦਾ ਕੁਆਰਟਰ ਖਾਲੀ ਕਰਵਾਉਣ ਜਾਂਦਾ ਸੀ ਤਾਂ ਉਸ ‘ਤੇ ਕੁੱਤੇ ਛੱਡ ਦਿੰਦੇ ਸਨ ਪਰ ਦੂਜੇ ਪਾਸੇ ਨੇਤਾ ਜੀ ਇਸ ਨੂੰ ਧੱਕੇਸ਼ਾਹੀ ਕਰਾਰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 1992 ਤੋਂ 2002 ਤੱਕ ਵਿਧਾਇਕ ਰਹੇ ਹਨ। ਉਸ ਵੇਲੇ ਤੋਂ ਹੀ ਉਹ ਪਰਿਵਾਰ ਸਮੇਤ ਕੁਆਰਟਰ ਵਿੱਚ ਰਹਿ ਰਹੇ ਹਨ।ਵਿਭਾਗ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਨੂੰ ਕੁਆਰਟਰ ਖਾਲੀ ਕਰਨ ਲਈ 25 ਵਾਰ ਨੋਟਿਸ ਜਾਰੀ ਕੀਤਾ ਗਿਆ ਹੈ ਪਰ ਹਰ ਵਾਲ ਉਨ੍ਹਾਂ ਇਸ ‘ਤੇ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅਖੀਰ ਵਿੱਚ ਪੁਲਿਸ ਨਾਲ ਮਿਲ ਕੇ ਵਿਭਾਗ ਨੇ ਨੇਤਾ ਜੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਪ੍ਰਸ਼ਾਸਨ ਨੇ ਘਰ ਦਾ ਪੂਰਾ ਸਾਮਾਨ ਸੜਕ ‘ਤੇ ਸੁੱਟ ਦਿੱਤਾ ਪਰ ਇਸ ‘ਤੇ ਨੇਤਾ ਜੀ ਨਾਰਾਜ਼ ਹਨ। ਹਾਲਾਂਕਿ ਉਨ੍ਹਾਂ ਨਾਜ਼ਾਇਜ ਕਬਜ਼ੇ ਦੀ ਗੱਲ ਮੰਨੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾੜਾ ਹਾਲ ਤਾਂ ਅਮਰੀਕਾ ਨੇ ਲਾਦੇਨ ਨਾਲ ਨਹੀਂ ਕੀਤਾ ਜਿਨ੍ਹਾਂ ਵਿਭਾਗ ਨੇ ਮੇਰੇ ਨਾਲ ਕੀਤਾ ਹੈ।

 

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.