ਪੱਤਰ ਪੇ੍ਰਰਕ, ਖੰਨਾ : ਥਾਣਾ ਸਿਟੀ-1 ਦੀ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ‘ਤੇ 15-16 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਪੇ੍ਮ ਸਿੰਘ ਵਾਸੀ ਰਹੌਣ ਨੇ ਦੱਸਿਆ ਅਮਨ ਤੇ ਉਸ ਦੇ 15-16 ਅਣਪਛਾਤੇ ਸਾਥੀਆਂ ਨੇ ਰਸਤੇ ‘ਚ ਉਸ ਨੂੰ ਘੇਰ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਹ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮਾਮਲੇ ਦੀ ਜਾਂਚ ਕਰ ਰਹੇ ਆਈਓ ਏਐੱਸਆਈ ਸੁਰਾਜਦੀਨ ਨੇ ਦੱਸਿਆ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।