ਸਟਾਫ ਰਿਪੋਰਟਰ, ਖੰਨਾ : ਏਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਵਿਦਿਆਰਥੀਆਂ ਨੇ ਪਿੰ੍ਸੀਪਲ ਸ਼ਮਿੰਦਰ ਕੁਮਾਰ ਦੀ ਅਗਵਾਈ ‘ਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਡਾਂਸ, ਗੀਤ, ਥਾਲੀ ਸਜਾਵਟ, ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲਿਆਂ ‘ਚ ਵੱਧ ਚੜ੍ਹ ਕੇ ਭਾਗ ਲਿਆ। ਪਿੰ੍ਸੀਪਲ ਸ਼ਮਿੰਦਰ ਵਰਮਾ ਤੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਦੱਸਿਆ ਇਨ੍ਹਾਂ ਨਾਲ ਸ਼ੋਰ ਪ੍ਰਦੂਸ਼ਣ ਤੇ ਹਵਾ ਪ੍ਰਦੂਸ਼ਣ ਤਾਂ ਹੁੰਦਾ ਹੀ ਹੈ ਸਗੋਂ ਕਈ ਵਾਰ ਅੱਗ ਲੱਗਣ ਨਾਲ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਉਨ੍ਹਾਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਤੇ ਗ੍ਰੀਨ ਦੀਵਾਲੀ ਮਨਾਉਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਕੂਲ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਬਰਿੰਦਰਪਾਲ ਡੈਵਿਟ, ਸਕੱਤਰ ਨਵਦੀਪ ਸ਼ਰਮਾ ਨੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।