ਸੁਖਪਾਲ ਸਿੰਘ ਆਦੀਵਾਲ, ਮੰਡੀ ਲੱਖੇਵਾਲੀ

ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ ਏਐਸਆਈ ਬਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਲੱਖੇਵਾਲੀ ਦੀ ਜਾਗਰੂਕਤਾ ਟੀਮ ਵੱਲੋਂ ਨਸ਼ਿਆਂ ਬਾਰੇ ਜਾਗਰੂਕਤਾ ਪੋ੍ਗਰਾਮ ਕਰਵਾਇਆ ਗਿਆ। ਏਐਸਆਈ ਬਲਜੀਤ ਸਿੰਘ ਅਤੇ ਮੈਡਮ ਪ੍ਰਭਜੋਤ ਕੌਰ ਨੇ ਬੱਚਿਆਂ ਨੂੰ ਸਮਾਜ ਵਿੱਚ ਫੈਲ ਰਹੀ ਨਸ਼ੇ ਦੀ ਬੁਰਾਈ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਜ ਕੱਲ੍ਹ ਛੋਟੀ ਉਮਰ ਵਿੱਚ ਹੀ ਬੱਚੇ ਨਸ਼ਿਆਂ ਦਾ ਸ਼ਕਿਾਰ ਹੋ ਰਹੇ ਹਨ। ਉਨਾਂ੍ਹ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪੇ੍ਰਿਤ ਕੀਤਾ ਅਤੇ ਨਸ਼ਿਆਂ ਦੇ ਕਾਰਨ ਹੋ ਰਹੀਆਂ ਮੌਤਾਂ ਅਤੇ ਸਮਾਜ ਨੂੰ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ। ਸਕੂਲ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਅਤੇ ਪਿੰ੍ਸੀਪਲ ਮੈਡਮ ਸੰਜੂ ਬੱਬਰ ਨੇ ਬੱਚਿਆਂ ਨੂੰ ਦਿੱਤੀ ਗਈ ਜਾਣਕਾਰੀ ਦੀ ਪਾਲਣਾ ਕਰਨ ਲਈ ਕਿਹਾ ਅਤੇ ਆਪਣੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਤੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।