ਕੁਲਵਿੰਦਰ ਸਿੰਘ ਰਾਏ, ਖੰਨਾ : ਵਿਧਾਨ ਸਭਾ ਹਲਕਾ ਦੇ ਸਵੀਪ ਨੋਡਲ ਅਫਸਰ ਪਿੰ੍ਸੀਪਲ ਵਿਸ਼ਾਲ ਵਸ਼ਿਸ਼ਟ ਦੀ ਅਗਵਾਈ ‘ਚ ਕਿਸ਼ੋਰੀ ਲਾਲ ਜੇਠੀ ਸਕੂਲ ਆਫ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਵੀਪ ਸਰਗਰਮੀ ‘ਹਿਊਮਨ ਚੇਨ’ ਕਰਵਾਈ ਗਈ। ਜਿਸ ‘ਚ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ।

ਸਵੀਪ ਇੰਚਾਰਜ ਕਮਲੇਸ਼ ਕੌਰ ਤੇ ਪਿੰ੍ਸੀਪਲ ਰਾਜੇਸ਼ ਕੁਮਾਰ ਫੁੱਲ ਨੇ ਦੱਸਿਆ ਇਸ ਸਰਗਰਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਤੇ ਇਸ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣਕਾਰੀ ਦਿੱਤੀ ਗਈ।