ਸਟਾਫ ਰਿਪੋਰਟਰ, ਖੰਨਾ : ਏਐੱਸ ਕਾਲਜ ਖੰਨਾ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪਿੰ੍ਸੀਪਲ ਡਾ. ਪਵਨ ਕੁਮਾਰ ਨੇ ਦੱਸਿਆ ਇਸ ਸਮਾਗਮ ਦੌਰਾਨ ਡਾ. ਆਰਐੱਸ ਟੋਕੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।

ਇਸ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ, ਕਵਿਤਾ ਤੇ ਪੇਪਰ ਰੀਡਿੰਗ ‘ਚ ਭਾਗ ਲਿਆ। ਅਲਕਾ ਜੋਸ਼ੀ ਵੱਲੋਂ ਪੁੱਜੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰਪਾਲ ਡੈਵਿਟ, ਕਾਲਜ ਸਕੱਤਰ ਦਿਨੇਸ਼ ਸ਼ਰਮਾ ਤੇ ਹੋਰਨਾਂ ਵੱਲੋਂ ਹਿੰਦੀ ਦਿਵਸ ਸਬੰਧੀ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ ਗਈ।