ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦੇ ਵਿਦਿਆਰਥੀਆਂ ਵੱਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਤੇ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰਕਬਾ ਵਿਖੇ ਨਤਮਸਤਕ ਹੋਏ ਤੇ ਦਰਸ਼ਨ ਦੀਦਾਰੇ ਕੀਤੇ।
ਇਸ ਮੌਕੇ ਸਕੂਲ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ, ਵਾਈਸ ਚੇਅਰਮੈਨ ਗੁਲਸ਼ਨ ਲੂਥਰਾ, ਪ੍ਰਧਾਨ ਡਾ. ਮਨਿੰਦਰਪਾਲ ਅਰੋੜਾ, ਵਾਈਸ ਪ੍ਰਧਾਨ ਰਾਜੀਵ ਕੁਮਾਰ ਅਰੋੜਾ, ਪਿੰ੍ਸੀਪਲ ਮਨਪ੍ਰਰੀਤ ਕੌਰ ਤੇ ਵਾਈਸ ਪਿੰ੍ਸੀਪਲ ਬਸ਼ਰਤ ਬਾਸੀਰ ਨੇ ਵਿਦਿਆਰਥੀਆਂ ਨੂੰ ਉਕਤ ਦੋਵਾਂ ਅਸਥਾਨਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਤੇ ਸੇਧ ਲੈ ਕੇ ਜੀਵਨ ਜਿਉਣ ਲਈ ਕਿਹਾ। ਇਸ ਮੌਕੇ ਮਨਦੀਪ ਕੌਰ, ਸ਼ਾਲਿਨੀ, ਪਵਨਦੀਪ ਕੌਰ, ਕਮਲਜੀਤ ਕੌਰ, ਰਮਨਦੀਪ ਕੌਰ ਤੇ ਕਮਲਵੀਰ ਕੌਰ ਆਦਿ ਹਾਜ਼ਰ ਸਨ।


