ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਚਖੰਡ ਵਾਸੀ ਬ੍ਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬ੍ਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ‘ਚ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਸਕੂਲ ਦੇ 47 ਵਿਦਿਆਰਥੀਆਂ ਨੇ ਇਨ੍ਹਾਂ ਦਸਤਾਰ ਮੁਕਾਬਲਿਆਂ ‘ਚ ਭਾਗ ਲਿਆ।

ਇਨ੍ਹਾਂ ਬੱਚਿਆਂ ਦੀ ਅਗਵਾਈ ਅਵਤਾਰ ਸਿੰਘ ਤੇ ਜਸਪ੍ਰਰੀਤ ਸਿੰਘ ਪਨੇਸਰ ਦੁਆਰਾ ਕੀਤੀ ਗਈ। ਸੰਤ ਬਾਬਾ ਰਾਮ ਸਿੰਘ ਵੱਲੋਂ ਮੁਕਾਬਲੇ ‘ਚ ਭਾਗ ਲੈਣ ਵਾਲੇ ਰਾੜਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੂੰ ਦਸਤਾਰਾਂ, ਸਨਮਾਨ ਚਿੰਨ੍ਹ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ ਤੇ ਮਹਾਪੁਰਖਾਂ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਵਿਦਿਆਰਥੀਆਂ ਦੇ ਸਕੂਲ ਪੁੱਜਣ ‘ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ, ਗੁਰਨਾਮ ਸਿੰਘ ਅੜੈਚਾਂ ਤੇ ਪਿੰ੍ਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।