ਗੋਬਿੰਦ ਸ਼ਰਮਾ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੇਂਡੂ ਵਿਕਾਸ ਪੰਚਾਇਤਾਂ ਵਿਭਾਗ ਤੇ ਬਲਾਕ ਸੰਮਤੀ ਦਫਤਰ ‘ਚ ਨਵੇਂ ਬਣੇ ਪਾਰਕ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਬਲਾਕ ਸੰਮਤੀ ਪ੍ਰਧਾਨ ਸਿਮਰਨਦੀਪ ਕੌਰ ਮਾਨ, ਬਲਾਕ ਸੰਮਤੀ ਮੈਂਬਰਾਂ, ਸਰਪੰਚ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਗੁਰੋਂ, ਬੀਡੀਪੀਓ ਗੁਰਪ੍ਰਰੀਤ ਸਿੰਘ ਸਮੇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਪਿੰਡਾਂ ‘ਚ ਚੱਲਦੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ‘ਚ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਰੱਖੀ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਹਲਕੇ ਦੇ ਵਿਕਾਸ ਕਾਰਜਾਂ ਲਈ ਹੋਰ ਵਧੇਰੇ ਕੰਮ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸਿਮਰਨਦੀਪ ਕੌਰ, ਸਰਪੰਚ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਗੁਰੋਂ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ, ਪੀਏ ਨਵਜੀਤ ਸਿੰਘ, ਸੁਖਜਿੰਦਰ ਸਿੰਘ ਸੁੱਖਾ ਮਾਨ, ਬਲਾਕ ਸੰਮਤੀ ਮੈਂਬਰ ਸੁਖਦੀਪ ਸਿੰਘ ਬਾਜਵਾ ਆਦਿ ਹਾਜ਼ਰ ਸਨ।